ਅਣਪਛਾਤੀ ਲਾਸ਼ ਮਿਲੀ
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
Publish Date: Mon, 13 Apr 2026 07:20 PM (IST)
Updated Date: Mon, 13 Apr 2026 07:25 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਪੱਛਮੀ ਹਲਕੇ ਦੇ ਕਬੀਰ ਵਿਹਾਰ-ਕਟੜਾ ਮੁਹੱਲਾ ਇਲਾਕੇ 'ਚ ਸਥਿਤ ਦੁਸਹਿਰਾ ਗਰਾਊਂਡ 'ਤੇ ਸ਼ੱਕੀ ਹਾਲਾਤ 'ਚ ਇਕ ਲਾਸ਼ ਮਿਲੀ ਹੈ। ਮ੍ਰਿਤਕ ਕੋਲੋਂ ਕੋਈ ਪਛਾਣ ਪੱਤਰ ਨਾ ਮਿਲਣ ਕਾਰਨ ਉਸਦੀ ਪਛਾਣ ਨਹੀਂ ਹੋ ਸਕੀ। ਸਥਾਨਕ ਨਿਵਾਸੀਆਂ ਅਨੁਸਾਰ ਸਵੇਰੇ ਤੜਕੇ ਇਕ ਵਿਅਕਤੀ ਨੂੰ ਬੈਂਚ 'ਤੇ ਪਿਆ ਦੇਖਿਆ ਗਿਆ। ਮਾਮਲੇ ਦੀ ਸੂਚਨਾ ਤੁਰੰਤ ਇਲਾਕੇ ਦੇ ਕੌਂਸਲਰ ਗੁਰਦੀਪ ਸਿੰਘ ਘੁੰਮਣ ਤੇ ਪੁਲਿਸ ਨੂੰ ਦਿੱਤੀ ਗਈ। ਮੌਕੇ 'ਤੇ ਪੁੱਜਣ 'ਤੇ ਕੌਂਸਲਰ ਗੁਰਦੀਪ ਸਿੰਘ ਘੁੰਮਣ ਨੇ ਦੱਸਿਆ ਕਿ ਗਰਾਊਂਡ ਆਮ ਤੌਰ ’ਤੇ ਲੋਕਾਂ ਵੱਲੋਂ ਸ਼ਰਾਬ ਪੀਣ ਲਈ ਵਰਤਿਆ ਜਾਂਦਾ ਹੈ। ਉਨ੍ਹਾਂ ਨੇ ਖਦਸ਼ਾ ਪ੍ਰਗਟ ਕੀਤਾ ਕਿ ਵਿਅਕਤੀ ਦੀ ਮੌਤ ਜ਼ਿਆਦਾ ਸ਼ਰਾਬ ਪੀਣ ਕਾਰਨ ਹੋਈ ਹੋ ਸਕਦੀ ਹੈ। ਇਸ ਦੌਰਾਨ ਬਸਤੀ ਬਾਵਾ ਖੇਲ ਪੁਲਿਸ ਸਟੇਸ਼ਨ ਦੇ ਜਾਂਚ ਅਧਿਕਾਰੀ ਰਾਜਿੰਦਰ ਕੁਮਾਰ ਨੇ ਪੁਸ਼ਟੀ ਕੀਤੀ ਕਿ ਕੰਟਰੋਲ ਰੂਮ ਤੋਂ ਮਿਲੀ ਸੂਚਨਾ ਤੋਂ ਬਾਅਦ ਇਕ ਪੁਲਿਸ ਟੀਮ ਮੌਕੇ 'ਤੇ ਪੁੱਜੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ’ਚ 72 ਘੰਟਿਆਂ ਲਈ ਰਖਵਾ ਦਿੱਤਾ ਹੈ। ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਾਹਮਣੇ ਆਵੇਗਾ।