‘ਪੀਲੀ ਕੋਠੀ’ ਪਿੱਛੇ ਮਿਲੀ ਲਾਵਾਰਿਸ ਲਾਸ਼: ਇਲਾਕੇ ’ਚ ਫੈਲੀ ਸਨਸਨੀ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ
ਜਾਣਕਾਰੀ ਦਿੰਦੇ ਹੋਏ ਥਾਣਾ ਨੰਬਰ 2 ਦੇ ਏ.ਐੱਸ.ਆਈ. ਜਰਮਨਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ। ਹੁਣ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ ਜਿਸ ਤੋਂ ਬਾਅਦ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰੱਖਿਆ ਜਾਵੇਗਾ ਤਾਂ ਜੋ ਪਰਿਵਾਰਕ ਮੈਂਬਰ ਜਾਂ ਜਾਣਕਾਰ ਇਸ ਦੀ ਪਛਾਣ ਕਰ ਸਕਣ।
Publish Date: Mon, 24 Aug 2026 12:26 PM (IST)
Updated Date: Mon, 24 Aug 2026 12:29 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ। ਐਤਵਾਰ ਨੂੰ ਗੋਪਾਲ ਨਗਰ ’ਚ ‘ਪੀਲੀ ਕੋਠੀ’ ਪਿੱਛੇ ਇਕ ਅਣਪਛਾਤੇ ਵਿਅਕਤੀ ਦੀ ਲਾਵਾਰਿਸ ਲਾਸ਼ ਮਿਲਣ ਤੋਂ ਬਾਅਦ ਇਲਾਕੇ ’ਚ ਸਨਸਨੀ ਫੈਲ ਗਈ। ਲਾਸ਼ ਮਿਲਣ ’ਤੇ ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਥਾਣਾ ਨੰਬਰ 2 ਦੇ ਕਰਮਚਾਰੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਤੇ ਪਛਾਣ ਪ੍ਰਕਿਰਿਆਵਾਂ ਲਈ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਭੇਜ ਦਿੱਤਾ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਨੰਬਰ 2 ਦੇ ਏ.ਐੱਸ.ਆਈ. ਜਰਮਨਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ। ਹੁਣ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ ਜਿਸ ਤੋਂ ਬਾਅਦ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰੱਖਿਆ ਜਾਵੇਗਾ ਤਾਂ ਜੋ ਪਰਿਵਾਰਕ ਮੈਂਬਰ ਜਾਂ ਜਾਣਕਾਰ ਇਸ ਦੀ ਪਛਾਣ ਕਰ ਸਕਣ।
ਉਨ੍ਹਾਂ ਕਿਹਾ ਕਿ ਜੇਕਰ ਮ੍ਰਿਤਕ ਦੀ ਪਛਾਣ ਨਿਰਧਾਰਤ ਸਮੇਂ ਦੇ ਅੰਦਰ ਨਹੀਂ ਹੁੰਦੀ ਤਾਂ ਕਾਨੂੰਨੀ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਲਾਸ਼ ਨੂੰ ਅੰਤਿਮ ਸੰਸਕਾਰ ਲਈ ਸਬੰਧਤ ਸਮਾਜਿਕ ਸੰਗਠਨ ਨੂੰ ਸੌਂਪ ਦਿੱਤਾ ਜਾਵੇਗਾ। ਫਿਲਹਾਲ ਪੁਲਿਸ ਮ੍ਰਿਤਕ ਦੀ ਪਛਾਣ ਅਤੇ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ।