ਗੁਰਦੀਪ ਸਿੰਘ ਲਾਲੀ, ਨੂਰਮਹਿਲ : ਨੂਰਮਹਿਲ ਲਾਗੇ ਇਕ ਮੋਟਰਸਾਈਕਲ ਸਵਾਰ ਦਾ ਸੰਤੁਲਨ ਵਿਗੜਨ ਕਾਰਨ ਉਹ ਸੜਕ ਕੰਢੇ ਦਰੱਖਤ 'ਚ ਜਾ ਵਜਿਆ ਤੇ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਮੁਤਾਬਕ ਵੇਦ ਪ੍ਰਕਾਸ਼ ਪੁੱਤਰ ਸੋਮਦਾਸ ਵਾਸੀ ਨੰਗਲ ਥਾਣਾ ਫਿਲੌਰ ਆਪਣੀ ਭੈਣ ਨੂੰ ਮਿਲਣ ਲਈ ਬਿਲਗੇ ਜਾ ਰਿਹਾ ਸੀ ਕਿ ਅਚਾਨਕ ਮੋਟਰਸਾਈਕਲ ਬੇਕਾਬੂ ਹੋ ਗਿਆ ਤੇ ਦਰਖਤ 'ਚ ਜਾ ਵੱਜਾ ਤੇ ਇਸ ਦੌਰਾਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਮੋਟਰਸਾਈਕਲ ਦੇ ਬੇਕਾਬੂ ਹੋਣ ਦਾ ਕਾਰਨ ਨਹੀਂ ਪਤਾ ਲੱਗਾ ਸਕਿਆ। ਘਟਨਾ ਵਾਲੀ ਥਾਂ ਨੇੜੇ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ 108 ਐਮਬੂਲੈਂਸ ਦੀ ਮਦਦ ਨਾਲ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ ਨੂਰਮਹਿਲ ਵਿਖੇ ਪਹੁੰਚਾਇਆ ਪਰ ਉਥੇ ਡਾਕਟਰੀ ਸਹੂਲਤ ਨਾ ਮਿਲਣ ਕਰ ਕੇ ਜਲੰਧਰ ਦੇ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ