ਸੇਵਾ ਤੇ ਪ੍ਰਮਾਤਮਾ ਦਾ ਸਿਮਰਨ ਹੀ ਸਭ ਤੋਂ ਉੱਤਮ ਕਾਰਜ
ਸੇਵਾ ਅਤੇ ਪ੍ਰਮਾਤਮਾ ਦਾ ਸਿਮਰਨ ਹੀ ਸਭ ਤੋਂ ਉੱਤਮ ਕਾਰਜ
Publish Date: Sun, 17 May 2026 09:00 PM (IST)
Updated Date: Mon, 18 May 2026 04:16 AM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸਿੱਖ ਮਿਸ਼ਨਰੀ ਕਾਲਜ ਸਰਕਲ ਜਲੰਧਰ ਵਲੋ ਕੰਵਰ ਸਤਨਾਮ ਸਿੰਘ ਖਾਲਸਾ ਕੰਪਲੈਕਸ ਬਸਤੀ ਸ਼ੇਖ ਮਾਡਲ ਹਾਊਸ ਰੋਡ ਵਿਖੇ ਲਾਈ ਗਈ ਹਫਤਾਵਾਰੀ ਗੁਰਮਤਿ ਕਲਾਸ ਦੀ ਆਰੰਭਤਾ ਦਿਲਪ੍ਰੀਤ ਸਿੰਘ ਵੱਲੋਂ ਮੂਲਮੰਤਰ ਦਾ ਜਾਪ ਕਰ ਕੇ ਕੀਤੀ ਗਈ| ਸਰਕਲ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਨੇ ਉਸਤਤਿ ਨਿੰਦਿਆ ਵਿਸ਼ੇ ’ਤੇ ਸਾਂਝ ਪਾਉਂਦਿਆਂ ਕਿਹਾ ਕਿ ਗੁਰਸਿੱਖ ਉਹੀ ਹੈ ਜੋ ਕਿਸੇ ਦੇ ਬੁਰਾ ਕਹਿਣ ’ਤੇ ਕ੍ਰੋਧਿਤ ਨਹੀਂ ਹੁੰਦਾ ਤੇ ਕਿਸੇ ਵੱਲੋਂ ਪ੍ਰਸ਼ੰਸਾ ਕਰਨ ’ਤੇ ਖੁਸ਼ ਨਹੀਂ ਹੁੰਦਾ ਸਗੋ ਜੋਂ ਅਜਿਹੀ ਅਵਸਥਾ ਤੋਂ ਉੱਪਰ ਉੱਠ ਕੇ ਪ੍ਰਮਾਤਮਾ ਨੂੰ ਪਾਉਣ ਦਾ ਯਤਨ ਕਰਦਾ ਹੈ। ਦਲਬੀਰ ਸਿੰਘ ਨੇ ਕਿਹਾ ਕਿ ਮਾਨਵਤਾ ਦੀ ਸੇਵਾ ਤੇ ਪ੍ਰਮਾਤਮਾ ਦਾ ਸਿਮਰਨ ਹੀ ਸਭ ਤੋਂ ਉੱਤਮ ਕਾਰਜ ਹੈ। ਕਥਾਵਾਚਕ ਭਾਈ ਸਾਹਿਬ ਸਿੰਘ ਲਖਣਾ ਨੇ ਛੋਟੇ ਘੱਲੂਘਾਰੇ ਦਾ ਇਤਿਹਾਸ ਸੰਗਤਾਂ ਨਾਲ ਸਾਂਝਾ ਕੀਤਾ। ਪ੍ਰਿੰਸੀਪਲ ਮਨਦੀਪ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਬਣੇ ਨਵੇਂ ਬਿੱਲ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।