- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰੀ ਵਿਧਾਨ ਸਭਾ ਹਲਕੇ ’ਚ ਰਾਕੇਸ਼ ਰਾਠੌਰ ਨੇ ਤੇਜ਼ ਕੀਤਾ ਜਨਸੰਪਰਕ ਅਭਿਆਨ, ਲੋਕਾਂ ਵੱਲੋਂ ਭਾਜਪਾ ਨੂੰ ਮਿਲ ਰਿਹਾ ਭਰਪੂਰ ਸਮਰਥਨ

ਕੇਂਦਰੀ ਵਿਧਾਨ ਸਭਾ ਹਲਕੇ ’ਚ ਤੇਜ਼ ਕੀਤੀ ਜਨਸੰਪਰਕ ਮੁਹਿੰਮ, ਲੋਕਾਂ ਵੱਲੋਂ ਭਾਜਪਾ ਨੂੰ ਮਿਲ ਰਿਹਾ ਭਰਪੂਰ ਸਮਰਥਨ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਕੇਂਦਰੀ ਵਿਧਾਨ ਸਭਾ ਹਲਕੇ ’ਚ ਪਾਰਟੀ ਦੀਆਂ ਸਰਗਰਮੀਆਂ ਤੇ ਜਨਸੰਪਰਕ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਹਲਕੇ ਦੇ ਵੱਖ-ਵੱਖ ਇਲਾਕਿਆਂ ’ਚ ਲੋਕਾਂ ਨਾਲ ਲਗਾਤਾਰ ਮੀਟਿੰਗਾਂ ਕਰ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ, ਪ੍ਰਾਪਤੀਆਂ ਤੇ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 22 ਸੂਰਿਆ ਐਨਕਲੇਵ ਵਿਖੇ ਸੁਤੰਤਰ ਤਿਵਾੜੀ, ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ ਕਮਲਜੀਤ ਸਿੰਘ ਤੇ ਵਾਰਡ ਨੰਬਰ 20 ਗੁਰੂ ਨਾਨਕਪੁਰਾ ਵਿਖੇ ਅਸ਼ੋਕ ਕੁਮਾਰ ਦੇ ਨਿਵਾਸ ਸਥਾਨ ’ਤੇ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਦੌਰਾਨ ਇਲਾਕਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਰਾਕੇਸ਼ ਰਾਠੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਵਿਕਾਸ, ਗ਼ਰੀਬਾਂ ਦੀ ਭਲਾਈ, ਮਹਿਲਾ ਸਸ਼ਕਤੀਕਰਨ, ਨੌਜਵਾਨਾਂ ਦੇ ਰੁਜ਼ਗਾਰ, ਕਿਸਾਨਾਂ ਦੇ ਹਿੱਤਾਂ ਤੇ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਇਸ ਮੌਕੇ ਰਾਕੇਸ਼ ਰਾਠੌਰ ਨੇ ਕਿਹਾ ਕਿ ਭਾਜਪਾ ਦੀ ਰਾਜਨੀਤੀ ਦਾ ਮੁੱਖ ਆਧਾਰ ਰਾਸ਼ਟਰ ਸੇਵਾ, ਵਿਕਾਸ ਤੇ ਲੋਕ ਭਲਾਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰਾਂ ਦੀ ਜ਼ਿੰਮੇਵਾਰੀ ਹੈ ਕਿ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਤੇ ਲੋਕ ਭਲਾਈ ਯੋਜਨਾਵਾਂ ਦੀ ਸਹੀ ਜਾਣਕਾਰੀ ਸਮਾਜ ਦੇ ਹਰ ਵਰਗ ਤੱਕ ਪਹੁੰਚਾਈ ਜਾਵੇ। ਕੇਂਦਰੀ ਵਿਧਾਨ ਸਭਾ ਹਲਕੇ ’ਚ ਲੋਕਾਂ ਨਾਲ ਲਗਾਤਾਰ ਹੋ ਰਿਹਾ ਸੰਵਾਦ ਤੇ ਮੀਟਿੰਗਾਂ ’ਚ ਉਨ੍ਹਾਂ ਦੀ ਸ਼ਮੂਲੀਅਤ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕ ਵਿਕਾਸ, ਸੁਸ਼ਾਸਨ ਤੇ ਲੋਕ ਹਿੱਤ ਨਾਲ ਜੁੜੇ ਮੁੱਦਿਆਂ ’ਤੇ ਖੁੱਲ੍ਹ ਕੇ ਚਰਚਾ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਕੇਂਦਰੀ ਵਿਧਾਨ ਸਭਾ ਹਲਕੇ ’ਚ ਜਨਸੰਪਰਕ ਮੁਹਿੰਮ ਤੇ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਭਾਜਪਾ ਜ਼ਿਲ੍ਹਾ ਜਲੰਧਰ ਦੇ ਸਾਬਕਾ ਪ੍ਰਧਾਨ ਰਮਨ ਪੱਬੀ, ਸੁਰੇਸ਼ ਸ਼ਰਮਾ, ਸੰਨੀ ਸ਼ਰਮਾ, ਜ਼ਿਲ੍ਹਾ ਮੀਤ ਪ੍ਰਧਾਨ ਮਨੀਸ਼ ਵਿਜ, ਯੁਵਾ ਮੋਰਚਾ ਇੰਚਾਰਜ ਸੰਜੀਵ ਸ਼ਰਮਾ ਮਨੀ, ਹਰਜਿੰਦਰ ਸਿੰਘ ਬਾਬੂ ਅਰੋੜਾ, ਰਾਜੀਵ ਤਿਵਾੜੀ, ਅਨੂਪ ਤਿਵਾੜੀ, ਕੁਲਦੀਪ ਭਾਟੀਆ, ਕਪਿਲ ਮਲਹੋਤਰਾ, ਸੋਨੂੰ, ਰੋਮੀ ਵਰਮਾ, ਬਵਲੇਸ਼ ਗੁਪਤਾ, ਲੁਥਰਾ, ਦੀਪਕ ਸ਼ਰਮਾ ਤੇ ਰਾਜਿੰਦਰ ਸ਼ਰਮਾ ਆਦਿ ਹਾਜ਼ਰ ਸਨ।