ਗੁਰੂ ਸਾਹਿਬਾਨ ਦੀ ਵਿਚਾਰਧਾਰਾ ’ਤੇ ਚੱਲਣਾ ਚਾਹੀਦਾ : ਬਾਬਾ ਸੁਖਵਿੰਦਰ ਸਿੰਘ
ਗੁਰੂ ਸਾਹਿਬਾਨ ਦੀ ਵਿਚਾਰਧਾਰਾ ’ਤੇ ਚੱਲ ਕੇ ਸਮਾਜ ਸੇਵਾ ਕਰਨੀ ਸਮੇਂ ਦੀ ਲੋੜ: ਬਾਬਾ ਸੁਖਵਿੰਦਰ ਸਿੰਘ
Publish Date: Mon, 27 Apr 2026 07:34 PM (IST)
Updated Date: Mon, 27 Apr 2026 07:37 PM (IST)

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ ਫਿਲੌਰ : ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਨੰਗਲ ਬੇਟ ਆਲੋਵਾਲ ਫਿਲੌਰ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਤਿੰਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਹਜ਼ੂਰੀ ਰਾਗੀ ਜੱਥਿਆਂ ਭਾਈ ਹਰਜੀਤ ਸਿੰਘ, ਭਾਈ ਰਿੰਕੂ ਸਿੰਘ ਤੇ ਭਾਈ ਓੰਕਾਰ ਸਿੰਘ ਵੱਲੋਂ ਗੁਰਬਾਣੀ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸੰਤ ਬਾਬਾ ਜਰਨੈਲ ਸਿੰਘ ਤੇ ਸੰਤ ਬਾਬਾ ਸੁਖਵਿੰਦਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਧੰਨ ਧੰਨ ਬਾਬਾ ਧੰਨਾ ਜੀ ਦੇ ਆਗਮਨ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਸੰਗਤਾਂ ਨੂੰ ਬਾਬਾ ਧੰਨਾ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਕਿਰਤ ਕਰਨੀ ਤੇ ਨਾਮ ਜਪਣ ਦਾ ਸੰਦੇਸ਼ ਦਿੱਤਾ। ਬਾਬਾ ਸੁਖਵਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਵਿਚਾਰਧਾਰਾ ’ਤੇ ਚੱਲ ਕੇ ਸਮਾਜ ਸੇਵਾ ਦੇ ਉਪਰਾਲੇ ਕਰਨੇ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸੱਚੀ ਭਗਤੀ ਦਸਾਂ ਨਹੂੰਆਂ ਦੀ ਕਿਰਤ ’ਚ ਹੈ ਤੇ ਇਸ ਰਾਹ ’ਤੇ ਚੱਲ ਕੇ ਹੀ ਮਨੁੱਖ ਪਰਮਾਤਮਾ ਨੂੰ ਪ੍ਰਾਪਤ ਕਰ ਸਕਦਾ ਹੈ। ਇਸ ਮੌਕੇ ਸੰਤ ਬਾਬਾ ਜਰਨੈਲ ਸਿੰਘ ਤੇ ਸੰਤ ਬਾਬਾ ਸੁਖਵਿੰਦਰ ਸਿੰਘ ਵੱਲੋਂ ਆਏ ਹੋਏ ਰਾਗੀ ਜੱਥਿਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ’ਚ ਜਸਕਰਨਵੀਰ ਸਿੰਘ, ਸੁਰਿੰਦਰ ਕੌਰ ਯੂਕੇ, ਸੰਦੀਪ ਕੌਰ ਲਿੱਧੜ, ਅਮਰਵੀਰ ਸਿੰਘ ਯੂਕੇ, ਗੁਰਵਿੰਦਰ ਸਿੰਘ, ਰਾਜਵਿੰਦਰ ਕੌਰ, ਡਾ. ਅਮਰਜੋਤ ਸਿੰਘ ਸੰਧੂ, ਬੀਬੀ ਕਰਮਜੀਤ ਕੌਰ ਸੰਧੂ, ਜਸਬੀਰ ਸਿੰਘ, ਲਵਪ੍ਰੀਤ ਸਿੰਘ ਯੂਐੱਸਏ, ਭਾਈ ਬਲਦੇਵ ਸਿੰਘ, ਭਾਈ ਬਲਵੰਤ ਸਿੰਘ, ਭਾਈ ਮਨਜੀਤ ਸਿੰਘ, ਭਾਈ ਜਰਨੈਲ ਸਿੰਘ, ਭਾਈ ਗੁਰਮੀਤ ਸਿੰਘ ਲੰਬੜਦਾਰ ਤੇ ਹਰਪ੍ਰੀਤ ਸਿੰਘ ਜਲੰਧਰ ਸਮੇਤ ਕਈ ਸੰਗਤਾਂ ਨੇ ਹਾਜ਼ਰੀ ਭਰੀ। ਅਖੀਰ ’ਚ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।