ਅਰਦਾਸ ਨਾਲ ਆਗਮਨ ਪੁਰਬ ਸਮਾਗਮਾਂ ਦੀ ਲੜੀ ਸੰਪੰਨ
ਚੜਦੀ ਕਲਾ ਦੀ ਅਰਦਾਸ ਨਾਲ ਸੱਤ ਦਿਨਾਂ ਆਗਮਨ ਪੁਰਬ ਸਮਾਗਮਾਂ ਦੀ ਲੜੀ ਸੰਪੰਨ
Publish Date: Tue, 05 May 2026 07:11 PM (IST)
Updated Date: Tue, 05 May 2026 07:14 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ੍ਰੀ ਗੁਰੂ ਅਮਰਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸੱਤ ਦਿਨਾਂ ਗੁਰਮਤਿ ਸਮਾਗਮਾਂ ਦੀ ਲੜੀ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਡਿਫੈਂਸ ਕਲੋਨੀ ਵਿਖੇ ਚੜ੍ਹਦੀ ਕਲਾ ਦੀ ਅਰਦਾਸ ਨਾਲ ਸਮਾਪਤ ਹੋਈ। ਅੰਤਿਮ ਦਿਨ ਸੰਧਿਆ ਵੇਲੇ ਗੁਰਦੁਆਰੇ ਦੇ ਮੁੱਖ ਗ੍ਰੰਥੀ ਭਾਈ ਪਰਮਿੰਦਰ ਸਿੰਘ ਨੇ ਸਿੱਖ ਇਤਿਹਾਸ ਤੋਂ ਜਾਣਕਾਰੀ ਸਾਂਝੀ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਕੋਹਾੜਕਾ ਅਤੇ ਭਾਈ ਗੁਰਸ਼ਰਨ ਸਿੰਘ ਲੁਧਿਆਣਾ ਦੇ ਜਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਗ੍ਰੰਥੀ ਗਿਆਨੀ ਮਾਨ ਸਿੰਘ ਅਤੇ ਨਿਰਮਲ ਕੁਟੀਆ ਜੌਹਲਾਂ ਦੇ ਸੰਤ ਬਾਬਾ ਜੀਤ ਸਿੰਘ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਹ ਸ੍ਰੀ ਗੁਰੂ ਅਮਰਦਾਸ ਜੀ ਨੇ ਸੇਵਾ ਅਤੇ ਸਿਮਰਨ ਦੇ ਸਿਧਾਂਤਾਂ ਨੂੰ ਵਿਹਾਰਕ ਰੂਪ ਦਿੱਤਾ। ਸ੍ਰੀ ਗੁਰੂ ਅਮਰਦਾਸ ਜੀ ਨੇ ਲੰਗਰ ਦੇ ਸਿਧਾਂਤ ਨੂੰ ਤਰਜੀਹ ਦਿੱਤੀ। ਉਨ੍ਹਾਂ ਨੇ ਉੱਚ-ਨੀਚ ਦੇ ਭੇਦਭਾਵ ਨੂੰ ਖਤਮ ਕੀਤਾ। ਸਮਾਗਮ ਵਿੱਚ ਜਥੇਦਾਰ ਜਗਜੀਤ ਸਿੰਘ ਗਾਬਾ, ਗੁਰਕ੍ਰਿਪਾਲ ਸਿੰਘ, ਮਹਿੰਦਰਜੀਤ ਸਿੰਘ, ਪਰਮਿੰਦਰ ਸਿੰਘ ਡਿੰਪੀ, ਜਤਿੰਦਰ ਸਿੰਘ ਖਾਲਸਾ ਸੰਤ ਬਾਬਾ ਮਨਜੀਤ ਸਿੰਘ ਬਸ਼ੀਰਪੁਰਾ ਵਾਲੇ, ਭੁਪਿੰਦਰ ਪਾਲ ਸਿੰਘ ਖਾਲਸਾ, ਗੁਰਜੀਤ ਸਿੰਘ ਪੋਪਲੀ, ਗੁਰਨਾਮ ਸਿੰਘ ਪੇਲੀਆ, ਅਵਤਾਰ ਸਿੰਘ ਵਾਲੀਆ, ਹਰਵਿੰਦਰ ਸਿੰਘ ਸੰਧੂ, ਹਰਬਲਬੀਰ ਸਿੰਘ, ਜਸਵਿੰਦਰ ਸਿੰਘ, ਗਗਨਪਾਲ ਸਿੰਘ, ਗੁਰਜੀਤ ਸਿੰਘ, ਪ੍ਰਕਾਸ਼ ਕੌਰ ਪੇਲੀਆ, ਪਰਮਿੰਦਰ ਕੌਰ, ਕੁਲਜਿੰਦਰਜੀਤ ਕੌਰ ਰੰਧਾਵਾ, ਹਰਜੀਤ ਕੌਰ, ਵਰਿੰਦਰ ਕੌਰ, ਚਰਨਪ੍ਰੀਤ ਕੌਰ ਆਦਿ ਸੰਗਤਾਂ ਨੇ ਹਾਜ਼ਰੀ ਭਰੀ।। ਸਟੇਜ ਸਕੱਤਰ ਦੀ ਸੇਵਾ ਡਾ. ਸੁਖਬੀਰ ਸਿੰਘ ਵੱਲੋਂ ਨਿਭਾਈ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਅਤੇ ਜਨਰਲ ਸਕੱਤਰ ਜਸਬੀਰ ਸਿੰਘ ਰੰਧਾਵਾ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਆਗਮਨ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਸਮਾਗਮ ਦੌਰਾਨ ਦਿੱਤੇ ਗਏ ਸਹਿਯੋਗ ਲਈ ਸੰਗਤ ਅਤੇ ਸਾਥੀਆਂ ਦਾ ਧੰਨਵਾਦ ਕੀਤਾ।