ਐੱਸਜੀਐੱਨ ਪਬਲਿਕ ਸਕੂਲ ਨੇ ਨਤੀਜਿਆਂ ’ਚ ਮਾਰੀ ਬਾਜ਼ੀ
ਐੱਸਜੀਐੱਨ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Thu, 14 May 2026 07:25 PM (IST)
Updated Date: Thu, 14 May 2026 07:42 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਐੱਸਜੀਐੱਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੋਢਲ ਰੋਡ ਪ੍ਰੀਤ ਨਗਰ ਦਾ ਦਸਵੀਂ ਜਮਾਤ ਦਾ ਨਤੀਜਾ ਨਤੀਜਾ 100% ਰਿਹਾ। ਕੰਟਰੋਲਰ ਚਰਨਜੀਤ ਕੌਰ ਅਤੇ ਪ੍ਰਿੰਸੀਪਲ ਜਗਜੀਤ ਸਿੰਘ ਨੇ ਦੱਸਿਆ ਕਿ ਹੋਣਹਾਰ ਸੁਖਮੀਤ ਕੌਰ ਨੇ 87.5% ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ, ਜਸਪ੍ਰੀਤ ਸਿੰਘ ਨੇ 86% ਅੰਕ ਲੈ ਕੇ ਦੂਜਾ ਸਥਾਨ, ਜਸਲੀਨ ਕੌਰ, ਜੈਸਮੀਨ ਕੌਰ ਅਤੇ ਪ੍ਰਾਨੀਲ ਵਰਮਾ ਨੇ 85.6% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਅਧਿਆਪਕਾਂ ਨੇ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਸਕੂਲ ਦੇ ਕੰਟਰੋਲਰ ਚਰਨਜੀਤ ਕੌਰ, ਪ੍ਰਿੰਸੀਪਲ ਜਗਜੀਤ ਸਿੰਘ, ਸਕੂਲ ਪ੍ਰਬੰਧਕ ਕਮੇਟੀ ਦੀ ਯੋਗ ਰਹਿਨੁਮਾਈ ਅਤੇ ਮਿਹਨਤ ਨੂੰ ਜਾਂਦਾ ਹੈ।