ਐੱਸਜੀਐੱਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ
ਐੱਸਜੀਐੱਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Fri, 24 Apr 2026 07:31 PM (IST)
Updated Date: Fri, 24 Apr 2026 07:34 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਐੱਸਜੀਐੱਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਅੱਠਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਦੇ ਕੁੱਲ 60 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਤੇ ਸਾਰੇ ਵਿਦਿਆਰਥੀ ਪਹਿਲੀ ਡਿਵਿਜ਼ਨ ਨਾਲ ਪਾਸ ਹੋਏ। ਪ੍ਰਿੰਸੀਪਲ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਉੱਚ ਅੰਕ ਹਾਸਲ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ। ਸਕੂਲ ਦੀ ਹੋਣਹਾਰ ਵਿਦਿਆਰਥਣ ਹਰਦੀਪ ਕੌਰ ਨੇ 92.3 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਹਰਸ਼ਿਤਾ ਮਲਹੋਤਰਾ ਨੇ 91.7 ਫੀਸਦੀ ਅੰਕ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਦਿਲਮੀਤ ਸਿੰਘ ਨੇ 90.7 ਫੀਸਦੀ ਅੰਕ ਨਾਲ ਤੀਜਾ ਸਥਾਨ ਤੇ ਗਰਿਮਾ ਨੇ 90.3 ਫੀਸਦੀ ਅੰਕ ਨਾਲ ਚੌਥਾ ਸਥਾਨ ਹਾਸਲ ਕੀਤਾ ਹੈ। ਸਕੂਲ ਦੇ ਕੰਟਰੋਲਰ ਚਰਨਜੀਤ ਕੌਰ ਤੇ ਪ੍ਰਿੰਸੀਪਲ ਜਗਜੀਤ ਸਿੰਘ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਮਿਹਨਤ ਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ।