
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼ਹੀਦ ਬਾਬਾ ਮਤੀ ਜੀ ਯਾਦਗਾਰੀ ਖੇਡ ਮੇਲੇ ਦਾ ਸ਼ਾਨਦਾਰ ਆਗਾਜ਼

ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਸ਼ਹੀਦ ਬਾਬਾ ਮਤੀ ਜੀ ਡਰੋਲੀ ਕਲਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਾਲਾਨਾ ਸੱਤ ਰੋਜ਼ਾ ਪੇਂਡੂ ਖੇਡ ਮੇਲੇ ਦਾ ਆਗਾਜ਼ ਅਰਦਾਸ ਉਪਰੰਤ ਸੰਤ ਮਹਾਪੁਰਸ਼ਾਂ ਵੱਲੋਂ ਕੀਤਾ ਗਿਆ। ਇਸ ਮੌਕੇ ਸੰਤ ਮਨਮੋਹਣ ਸਿੰਘ ਅਤੇ ਸੰਤ ਸਰਵਣ ਸਿੰਘ ਡੇਰਾ ਸੰਤਪੁਰਾ ਜੱਬੜ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸੰਤ ਸਰਵਣ ਸਿੰਘ ਨੇ ਕਿਹਾ ਕਿ ਅਜਿਹੇ ਖੇਡ ਮੇਲੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਪ੍ਰਬੰਧਕ ਕਮੇਟੀ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ’ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਖੇਡ ਮੇਲੇ ਦੇ ਪਹਿਲੇ ਦਿਨ ਕਬੱਡੀ, ਫੁੱਟਬਾਲ ਤੇ ਐਥਲੈਟਿਕਸ ਸਮੇਤ ਵੱਖ-ਵੱਖ ਖੇਡਾਂ ਦੇ ਰੋਮਾਂਚਕ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਰਪੰਚ ਰਾਜਪਾਲ ਸਿੰਘ, ਪ੍ਰਧਾਨ ਕੁਲਵਿੰਦਰ ਸਿੰਘ, ਪ੍ਰਧਾਨ ਗੁਰਮੀਤ ਸਿੰਘ, ਸੰਚਾਲਕ ਅਮਰਜੀਤ ਸਿੰਘ ਕੁੱਕਾ, ਪ੍ਰਿੰਸੀਪਲ ਅਮਰੀਕ ਸਿੰਘ, ਸੈਕਟਰੀ ਹਰਜਾਪ ਸਿੰਘ, ਖ਼ਜ਼ਾਨਚੀ ਦਵਿੰਦਰ ਸਿੰਘ, ਕਬੱਡੀ ਇੰਚਾਰਜ ਅਵਤਾਰ ਸਿੰਘ ਸਮੇਤ ਖੇਡ ਕਮੇਟੀ ਦੇ ਸਮੂਹ ਅਹੁਦੇਦਾਰ ਹਾਜ਼ਰ ਸਨ।