- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੂਨ ਵਰਲਡ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਦੂਨ ਵਰਲਡ ਸਕੂਲ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਕੈਂਪਸ ਵਿੱਚ ਵਿਸ਼ੇਸ਼ ਅਸੈਂਬਲੀ ਕਰਵਾਈ ਗਈ, ਜਿਸ ਵਿੱਚ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਸੰਘਰਸ਼, ਵਿਚਾਰਾਂ ਅਤੇ ਦੇਸ਼ ਪ੍ਰਤੀ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਨੂੰ ਯਾਦ ਕੀਤਾ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਪ੍ਰੇਰਣਾਦਾਇਕ ਭਾਸ਼ਣ ਅਤੇ ਦੇਸ਼ਭਗਤੀ ਨਾਲ ਭਰਪੂਰ ਵੱਖ-ਵੱਖ ਪੇਸ਼ਕਾਰੀਆਂ ਕੀਤੀਆਂ ਗਈਆਂ। ਬੱਚਿਆਂ ਨੇ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ ਤੇ ਦੇਸ਼-ਪ੍ਰੇਮ ਦੇ ਸੰਦੇਸ਼ ਨੂੰ ਬਾਖ਼ੂਬੀ ਉਜਾਗਰ ਕੀਤਾ। ਸਕੂਲ ਦੇ ਡਾਇਰੈਕਟਰ ਸਰਦਾਰ ਜਸਵੰਤ ਸਿੰਘ ਦਾਨੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਬਹਾਦਰੀ, ਨਿਡਰਤਾ ਅਤੇ ਦੇਸ਼ ਹਿੱਤ ਵਿਚ ਦਿੱਤੀ ਕੁਰਬਾਨੀ ਰਹਿੰਦੀ ਦੁਨੀਆ ਤੱਕ ਪ੍ਰੇਰਣਾ ਦਾ ਸਰੋਤ ਰਹੇਗੀ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਮਹਾਨ ਸ਼ਹੀਦਾਂ ਦੇ ਵਿਚਾਰਾਂ ਤੋਂ ਸੇਧ ਲੈ ਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ। ਪ੍ਰਿੰਸੀਪਲ ਸੁਖਵਿੰਦਰ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਗਤ ਸਿੰਘ ਸਿਰਫ਼ ਇੱਕ ਕ੍ਰਾਂਤੀਕਾਰੀ ਹੀ ਨਹੀਂ ਸੀ, ਸਗੋਂ ਨੌਜਵਾਨਾਂ ਲਈ ਹਿੰਮਤ ਅਤੇ ਜ਼ਿੰਮੇਵਾਰੀ ਦੀ ਵੱਡੀ ਮਿਸਾਲ ਸਨ। ਸ਼ਹੀਦਾਂ ਦੇ ਆਦਰਸ਼ਾਂ ਨੂੰ ਆਪਣੀ ਜ਼ਿੰਦਗੀ ਵਿੱਚ ਧਾਰਨ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਅੰਤ ਵਿੱਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਕੰਮ ਕਰਨ ਦਾ ਪ੍ਰਣ ਲਿਆ।