- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦ-ਏ- ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ ਸਬੰਧੀ ਪ੍ਰੋਗਰਾਮ ਦਾ ਕਰਵਾਇਆ

ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ
ਰੇਨਬੋ ਪਬਲਿਕ ਸਕੂਲ ਸਤੋਵਾਲੀ ਆਦਮਪੁਰ ਤੇ ਰੇਨਬੋ ਸਟਾਰਸ ’ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਮੈਨੇਜਰ ਜੋਧ ਸਿੰਘ ਡੋਗਰਾ ਤੇ ਪ੍ਰਿੰਸੀਪਲ ਸੰਧਿਆ ਖੁਰਾਣਾ ਨੇ ਕੀਤੀ। ਇਸ ਸਮਾਗਮ ਦੇ ਆਰੰਭ ’ਚ ਭਗਤ ਸਿੰਘ ਦੀ ਫੋਟੋ ਉੱਪਰ ਫੁੱਲ ਭੇਟ ਕੀਤੇ ਗਏ ਤੇ ਦੋ ਮਿੰਟ ਦਾ ਮੌਨ ਰੱਖ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ। ਇਸ ਸਮਾਗਮ ਦੇ ਦੌਰਾਨ ਚਾਰਾਂ ਸਦਨਾਂ ਦੇ ਵਿਦਿਆਰਥੀਆਂ ਨੇ ਵਿਚਾਰ ਸਾਂਝੇ ਕਰਦੇ ਹੋਏ ਭਗਤ ਸਿੰਘ ਦੇ ਜੀਵਨ ਦੇ ਬਾਰੇ ਦੱਸਿਆ ਗਿਆ ਤੇ ਦੇਸ਼ ਭਗਤਾਂ ਨਾਲ ਸਬੰਧਤ ਕਵਿਤਾਵਾਂ, ਸਮੂਹ ਗੀਤ ਪੇਸ਼ ਕੀਤੇ ਗਏ। ਪ੍ਰੋਗਰਾਮ ਦੇ ਦੌਰਾਨ ਨੰਨ੍ਹੇ-ਮੁੰਨੇ ਬੱਚਿਆਂ ਨੇ ਭਗਤ ਸਿੰਘ ਦਾ ਰੂਪ ਧਾਰਨ ਕਰਕੇ ਸਾਰਿਆਂ ਦਾ ਮਨ ਮੋਹ ਲਿਆ। ਸਕੂਲ ਦੇ ਮੈਨੇਜਰ ਤੇ ਪ੍ਰਿੰਸੀਪਲ ਨੇ ਬੱਚਿਆਂ ਨੂੰ ਭਗਤ ਸਿੰਘ ਦੇ ਆਦਰਸ਼ਾਂ ਉੱਪਰ ਚੱਲਣ ’ਤੇ ਦੇਸ਼ ਦੇ ਪ੍ਰਤੀ ਆਪਣੀ ਜ਼ਿੰਮੇਦਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ ਤੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਉੱਚ ਸਾਹਸ ਤੇ ਵਿਚਾਰਾਂ ਨੇ ਦੇਸ਼ ਦੇ ਸੁਤੰਤਰਤਾ ਸੰਗਰਾਮ ਦੀ ਦਿਸ਼ਾ ਹੀ ਬਦਲ ਦਿੱਤੀ।