- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਸ਼ਨ-ਏ-ਇਨਕਲਾਬ: ਭਗਤ ਸਿੰਘ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਲਈ ਰਾਜਵਿੰਦਰ ਥਿਆੜਾ ਨੇ ਯੂਥ ਟੀਮ ਨਾਲ ਕੀਤੀ ਅਹਿਮ ਮੀਟਿੰਗ

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਲੜੀ ਤਹਿਤ ਅੱਜ ਹਲਕਾ ਜਲੰਧਰ ਕੈਂਟ ਦੀ ਹਲਕਾ ਇੰਚਾਰਜ ਰਾਜਵਿੰਦਰ ਥਿਆੜਾ ਵੱਲੋਂ ਆਪਣੇ ਹਲਕੇ ਦੇ ਯੂਥ ਪ੍ਰਧਾਨ ਅਤੇ ਸਮੁੱਚੀ ਯੂਥ ਟੀਮ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਥਿਆੜਾ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਦੀ ਸੋਚ ਅਤੇ ਦੇਸ਼ ਭਗਤੀ ਦੇ ਵਿਚਾਰ ਅੱਜ ਵੀ ਸਾਡੇ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਨੇ ਯੂਥ ਵਿੰਗ ਨੂੰ ਅਪੀਲ ਕੀਤੀ ਕਿ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ’ਚ ਸ਼ਾਮਲ ਹੋਣ। ਮੀਟਿੰਗ ’ਚ ਵਾਈਸ ਜ਼ਿਲ੍ਹਾ ਜਲੰਧਰ ਯੂਥ ਵਿੰਗ ਦੇ ਪ੍ਰਧਾਨ ਬਲਕਰਨ ਸਿੰਘ ਮੰਗਾ ਤੇ ਕੈਂਟ ਯੂਥ ਪ੍ਰਧਾਨ ਯੁਵੀ ਢਿੱਲੋਂ ਹਾਜ਼ਰ ਸਨ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਜਲੰਧਰ ਕੈਂਟ ਹਲਕੇ ਤੋਂ ਨੌਜਵਾਨਾਂ ਦਾ ਇੱਕ ਵੱਡਾ ਕਾਫ਼ਲਾ ਲੁਧਿਆਣਾ ਪੁੱਜੇਗਾ। ਇਸ ਮੌਕੇ ਯੂਥ ਟੀਮ ਦੇ ਹੋਰ ਵੀ ਕਈ ਪ੍ਰਮੁੱਖ ਮੈਂਬਰ ਤੇ ਵਰਕਰ ਮੌਜੂਦ ਸਨ।