ਸ਼੍ਰੀ ਪਾਉਂਟਾ ਸਾਹਿਬ ਵਿਖੇ ਸ਼ਹੀਦੀ ਜੋੜ ਮੇਲਾ ਕੱਲ੍ਹ ; ਨਿਹੰਗ ਸਿੰਘਾਂ ਵੱਲੋਂ ਘੋੜ ਸਵਾਰੀ ਤੇ ਗੱਤਕੇ ਦੇ ਦਿਖਾਏ ਜਾਣਗੇ ਜੌਹਰ
ਦਲ ਦੇ ਮੁਖੀ ਅਤੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਦੇ ਚਸ਼ਮਦੀਦ ਗਵਾਹ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਦੱਸਿਆ ਕਿ 22 ਮਈ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਦੌਰਾਨ ਰਾਗੀ- ਢਾਡੀ ਜਥੇ ਸੰਗਤਾਂ ਨੂੰ ਕਥਾ ਕੀਰਤਨ, ਢਾਡੀ ਵਾਰਾਂ ਤੇ ਗੁਰਮਤਿ ਵੀਚਾਰਾਂ ਦੁਆਰਾ ਨਿਹਾਲ ਕਰਨਗੇ।
Publish Date: Thu, 21 May 2026 06:00 PM (IST)
Updated Date: Thu, 21 May 2026 06:01 PM (IST)
ਰਾਜਾ ਸਿੰਘ ਪੱਟੀ, ਪਾਉਂਟਾ ਸਾਹਿਬ : ਪਤਿਤ ਮਹੰਤਾਂ ਕੋਲੋਂ ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਨੂੰ ਆਜ਼ਾਦ ਕਰਾਉਣ ਸਮੇਂ 22 ਮਈ 1964 ਨੂੰ ਵਾਪਰੇ ਖੂਨੀ ਸਾਕੇ ਦੌਰਾਨ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਸ਼ਹੀਦ ਹੋਏ 11 ਨਿਹੰਗ ਸਿੰਘਾਂ ਦੀ ਯਾਦ ‘ਚ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਪਾਉਂਟਾ ਸਾਹਿਬ ਅਤੇ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਲੋਂ ਸਹੀਦੀ ਜੋੜ ਮੇਲਾ 22 ਮਈ ਸ਼ੁੱਕਰਵਾਰ ਨੂੰ ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ਦਸਵੀਂ (ਹਿਮਾਚਲ ਪ੍ਰਦੇਸ਼) ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।
ਦਲ ਦੇ ਮੁਖੀ ਅਤੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਦੇ ਚਸ਼ਮਦੀਦ ਗਵਾਹ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਦੱਸਿਆ ਕਿ 22 ਮਈ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਦੌਰਾਨ ਰਾਗੀ- ਢਾਡੀ ਜਥੇ ਸੰਗਤਾਂ ਨੂੰ ਕਥਾ ਕੀਰਤਨ, ਢਾਡੀ ਵਾਰਾਂ ਤੇ ਗੁਰਮਤਿ ਵੀਚਾਰਾਂ ਦੁਆਰਾ ਨਿਹਾਲ ਕਰਨਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਸਮੇਤ ਹੋਰ ਸਖਸ਼ੀਅਤਾਂ ਵੱਲੋਂ ਸ਼ਹੀਦ ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ। ਨਿਹੰਗ ਸਿੰਘਾਂ ਵੱਲੋਂ ਘੋੜ ਸਵਾਰੀ ਅਤੇ ਗੱਤਕੇ ਦੇ ਜੌਹਰ ਵੀ ਦਿਖਾਏ ਜਾਣਗੇ। ਜਾਣਕਾਰੀ ਦੇਣ ਮੌਕੇ ਬੀਬੀ ਯਸ਼ਪਾਲ ਕੌਰ ਹਰੀਆਂ ਵੇਲਾਂ ਵੀ ਹਾਜ਼ਰ ਸਨ।