ਸੁਰਖੀਆਂ 'ਚ ਸ਼ਾਹੀ ਇਮਾਮ ਦਾ ਜਲੰਧਰ ਦੌਰਾ, ਅੱਜ ਹੋਵੇਗੀ ਪਹਿਲੀ ਪ੍ਰੈੱਸ ਕਾਨਫਰੰਸ, ਸਾਰਿਆਂ ਦੀਆਂ ਟਿੱਕੀਆਂ ਨਜ਼ਰਾਂ
ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਉਸਮਾਨ ਰਹਿਮਾਨੀ ਮੰਗਲਵਾਰ ਨੂੰ ਜਲੰਧਰ ਸ਼ਹਿਰ ਦੇ ਦੌਰੇ 'ਤੇ ਪਹੁੰਚ ਰਹੇ ਹਨ। ਆਪਣੇ ਇਸ ਦੌਰੇ ਦੌਰਾਨ ਉਹ ਪਹਿਲੀ ਵਾਰ ਜਲੰਧਰ ਵਿਖੇ ਇੱਕ ਵਿਸ਼ੇਸ਼ ਪੱਤਰਕਾਰ ਵਾਰਤਾ ਨੂੰ ਸੰਬੋਧਨ ਕਰਨਗੇ। ਸ਼ਾਹੀ ਇਮਾਮ ਦੀ ਇਸ ਅਹਿਮ ਫੇਰੀ ਨੂੰ ਲੈ ਕੇ ਧਾਰਮਿਕ ਅਤੇ ਸਿਆਸੀ ਹਲਕਿਆਂ ਵਿੱਚ ਵੱਡੀ ਚਰਚਾ ਛਿੜ ਗਈ ਹੈ।
Publish Date: Tue, 01 Sep 2026 11:18 AM (IST)
Updated Date: Tue, 01 Sep 2026 11:23 AM (IST)
ਤੇਜਿੰਦਰ ਕੌਰ ਥਿੰਦ, ਜਲੰਧਰ : ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਉਸਮਾਨ ਰਹਿਮਾਨੀ ਮੰਗਲਵਾਰ ਨੂੰ ਜਲੰਧਰ ਸ਼ਹਿਰ ਦੇ ਦੌਰੇ 'ਤੇ ਪਹੁੰਚ ਰਹੇ ਹਨ। ਆਪਣੇ ਇਸ ਦੌਰੇ ਦੌਰਾਨ ਉਹ ਪਹਿਲੀ ਵਾਰ ਜਲੰਧਰ ਵਿਖੇ ਇੱਕ ਵਿਸ਼ੇਸ਼ ਪੱਤਰਕਾਰ ਵਾਰਤਾ ਨੂੰ ਸੰਬੋਧਨ ਕਰਨਗੇ। ਸ਼ਾਹੀ ਇਮਾਮ ਦੀ ਇਸ ਅਹਿਮ ਫੇਰੀ ਨੂੰ ਲੈ ਕੇ ਧਾਰਮਿਕ ਅਤੇ ਸਿਆਸੀ ਹਲਕਿਆਂ ਵਿੱਚ ਵੱਡੀ ਚਰਚਾ ਛਿੜ ਗਈ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਇਸ ਪੱਤਰਕਾਰ ਵਾਰਤਾ ਦੌਰਾਨ ਸ਼ਾਹੀ ਇਮਾਮ ਮੁਸਲਿਮ ਸਮਾਜ ਨਾਲ ਜੁੜੇ ਕਈ ਗੰਭੀਰ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਚੁੱਕ ਸਕਦੇ ਹਨ। ਉਮੀਦ ਜਤਾਈ ਜਾ ਰਹੀ ਹੈ ਕਿ ਉਹ ਸੂਬੇ ਵਿੱਚ ਮੁਸਲਿਮ ਭਾਈਚਾਰੇ ਦੀ ਮੌਜੂਦਾ ਸਥਿਤੀ ਅਤੇ ਭਵਿੱਖੀ ਰਣਨੀਤੀ ਨੂੰ ਲੈ ਕੇ ਕੋਈ ਵੱਡਾ ਫਰਮਾਨ ਵੀ ਜਾਰੀ ਕਰ ਸਕਦੇ ਹਨ।
ਇਸ ਪ੍ਰੈੱਸ ਕਾਨਫਰੰਸ ਦਾ ਮੁੱਖ ਕੇਂਦਰ ਪੰਜਾਬ ਵਿੱਚ ਕਬਰਸਤਾਨਾਂ ਦੀਆਂ ਜ਼ਮੀਨਾਂ 'ਤੇ ਹੋ ਰਹੇ ਅਵੈਧ ਕਬਜ਼ਿਆਂ ਅਤੇ ਘੱਟ-ਗਿਣਤੀਆਂ ਦੇ ਅਧਿਕਾਰਾਂ ਦੀ ਰਾਖੀ ਦਾ ਮੁੱਦਾ ਹੋਵੇਗਾ। ਸ਼ਾਹੀ ਇਮਾਮ ਇਸ ਮਾਮਲੇ ਵਿੱਚ ਪ੍ਰਸ਼ਾਸਨ ਅਤੇ ਸਰਕਾਰ ਦੀ ਭੂਮਿਕਾ 'ਤੇ ਸਵਾਲ ਚੁੱਕਦਿਆਂ ਘੱਟ-ਗਿਣਤੀਆਂ ਦੇ ਹੱਕਾਂ ਦੀ ਸੁਰੱਖਿਆ ਲਈ ਆਪਣੀ ਆਵਾਜ਼ ਬੁਲੰਦ ਕਰਨਗੇ। ਇਸ ਪ੍ਰੈੱਸ ਕਾਨਫਰੰਸ ਵਿੱਚ ਪੰਜਾਬ ਸਟੇਟ ਮੁਸਲਿਮ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਬਾਰੀ ਸਲਮਾਨੀ ਵਿਸ਼ੇਸ਼ ਤੌਰ 'ਤੇ ਸ਼ਾਹੀ ਇਮਾਮ ਦੇ ਨਾਲ ਮੌਜੂਦ ਰਹਿਣਗੇ। ਉਨ੍ਹਾਂ ਤੋਂ ਇਲਾਵਾ ਸੂਬੇ ਦੇ ਮੁਸਲਿਮ ਸਮਾਜ ਦੇ ਕਈ ਹੋਰ ਪ੍ਰਮੁੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਆਗੂ ਵੀ ਇਸ ਸਮਾਗਮ ਵਿੱਚ ਸ਼ਿਰਕਤ ਕਰਨਗੇ। ਸ਼ਾਹੀ ਇਮਾਮ ਦੀ ਇਸ ਪ੍ਰੈੱਸ ਕਾਨਫਰੰਸ ਤੋਂ ਬਾਅਦ ਸੂਬੇ ਦੀ ਰਾਜਨੀਤੀ ਅਤੇ ਘੱਟ-ਗਿਣਤੀ ਸਮਾਜ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲ ਸਕਦੀ ਹੈ।