
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਡੀਐਸਪੀ ਸ਼ਾਹਕੋਟ ਸਰਵਣ ਸਿੰਘ ਬੱਲ ਨੇ ਦੱਸਿਆ ਇੰਸਪੈਕਟਰ ਅਮਨ ਸੈਣੀ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਇਨ੍ਹਾਂ ਸਾਰੀਆਂ ਕਾਰਵਾਈਆਂ ਅਮਲ ਵਿੱਚ ਲਿਆਂਦਾ ਹੈ। ਡੀਐੱਸਪੀ ਬੱਲ ਨੇ ਦੱਸਿਆ ਕਿ 28 ਅਗਸਤ ਨੂੰ ਮੱਲੀਵਾਲ ਵਿਖੇ ਰੱਖੜੀ ਬੰਨ੍ਹ ਕੇ ਵਾਪਸ ਪਰਤ ਰਹੇ ਪਤੀ ਪਤਨੀ ਨੂੰ 2 ਨੌਜਵਾਨਾਂ ਨੇ ਰੋਕ ਕੇ ਸੱਟਾਂ ਮਾਰਕੇ ਮੋਟਰਸਾਈਕਲ ਖੋਹ ਲਿਆ ਸੀ। ਇਸ ਸਬੰਧੀ ਸ਼ਾਹਕੋਟ ਪੁਲਿਸ ਨੇ ਇਨ੍ਹਾਂ ਦੋਵਾਂ ਮੁਲਜ਼ਮਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਸ਼ਾਹਕੋਟ : ਸ਼ਾਹਕੋਟ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਲੁੱਟਾਂ-ਖੋਹਾਂ ਕਰਨ ਵਾਲੇ 2 ਮੁਲਜ਼ਮਾਂ, ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 3 ਵਿਅਕਤੀਆਂ ਤੇ 2 ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ ਖੋਹ ਤੇ ਚੋਰੀ ਦੇ ਕੁਲ 5 ਮੋਟਰਸਾਈਕਲ, 2 ਮੋਬਾਈਲ ਫੋਨ, ਦਾਤਰ, ਇੱਕ ਐਲਈਡੀ ਤੇ 15.25 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸ਼ਾਹਕੋਟ ਸਰਵਣ ਸਿੰਘ ਬੱਲ ਨੇ ਦੱਸਿਆ ਇੰਸਪੈਕਟਰ ਅਮਨ ਸੈਣੀ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਇਨ੍ਹਾਂ ਸਾਰੀਆਂ ਕਾਰਵਾਈਆਂ ਅਮਲ ਵਿੱਚ ਲਿਆਂਦਾ ਹੈ। ਡੀਐੱਸਪੀ ਬੱਲ ਨੇ ਦੱਸਿਆ ਕਿ 28 ਅਗਸਤ ਨੂੰ ਮੱਲੀਵਾਲ ਵਿਖੇ ਰੱਖੜੀ ਬੰਨ੍ਹ ਕੇ ਵਾਪਸ ਪਰਤ ਰਹੇ ਪਤੀ ਪਤਨੀ ਨੂੰ 2 ਨੌਜਵਾਨਾਂ ਨੇ ਰੋਕ ਕੇ ਸੱਟਾਂ ਮਾਰਕੇ ਮੋਟਰਸਾਈਕਲ ਖੋਹ ਲਿਆ ਸੀ। ਇਸ ਸਬੰਧੀ ਸ਼ਾਹਕੋਟ ਪੁਲਿਸ ਨੇ ਇਨ੍ਹਾਂ ਦੋਵਾਂ ਮੁਲਜ਼ਮਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁੱਛਗਿੱਛ ਦੌਰਾਨ ਇਹਨਾਂ ਕੋਲੋਂ 4 ਮੋਟਰਸਾਈਕਲ, 2 ਮੋਬਾਈਲ ਫ਼ੋਨ ਤੇ ਇੱਕ ਦਾਤਰ ਬਰਾਮਦ ਕੀਤਾ ਹੈ। ਇਹਨਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਇਕ ਹੋਰ੍ਹ ਮਾਮਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੰਗਲ ਅੰਬੀਆਂ ਵਿਖੇ ਹੋਈ ਚੋਰੀ ਨੂੰ ਟਰੇਸ ਕਰਦਿਆਂ ਇੰਸਪੈਕਟਰ ਅਮਨ ਸੈਣੀ ਨੇ ਅਸ਼ਨੂਕ , ਸਾਗਰ ਤੇ ਵਿਜੈ ਕੁਮਾਰ ਵਾਸੀ ਪਿੰਡ ਬੱਗਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹਨਾਂ ਕੋਲੋਂ ਚੋਰੀ ਕੀਤੀ ਐਲਈਡੀ ਤੇ ਬਿਨਾਂ ਨੰਬਰੀ ਹੀਰੋ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਏਐਸਆਈ ਅਮਨਦੀਪ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਫਲਾਈਓਵਰ ਕੋਟਲੀ ਗਾਜਰਾਂ ਦੇ ਹੇਠਾਂ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਸਵਾਰ ਅਜੈ ਸਿੰਘ ਅਤੇ ਗੁਰਜੀਤ ਸਿੰਘ ਵਾਸੀ ਲਾਟੀਆਵਾਲ ਨੂੰ ਕਾਬੂ ਕਰਕੇ ਮੋਟਰਸਾਈਕਲ ਦੇ ਬਾਕਸੇ ਵਿੱਚੋਂ 15.25 ਗ੍ਰਾਮ ਹੈਰੋਇਨ ਬਰਾਮਦ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਹੋਰ ਵਾਰਦਾਤਾਂ ਅਤੇ ਨਸ਼ਾ ਤਸਕਰੀ ਦੇ ਅਗਲੇ-ਪਿਛਲੇ ਸਬੰਧਾਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।