v> ਹੰਸ ਰਾਜ ਪ੍ਰੀਤ, ਜੰਡਿਆਲਾ ਮੰਜਕੀ :ਸਮਾਜ ਵਿੱਚ ਆਏ ਦਿਨ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਨੇੜਲੇ ਪਿੰਡ ਬੰਡਾਲਾ ਮੰਜਕੀ ਤੋਂ ਇੱਕ ਪਤੀਲੇ ਵਿੱਚ ਪਾ ਕੇ ਬੱਚੇ ਦੀ ਲਾਸ਼ ਮਿਲਣ ਦਾ ਸਮਾਚਾਰ ਹੈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਪਿੰਡ ਦੇ ਛੱਪੜ ਨਜ਼ਦੀਕ ਇੱਕ ਪਤੀਲੇ ਵਿੱਚ ਬੱਚੇ ਦੀ ਲਾਸ਼ ਮਿਲਣ ਦਾ ਪਤਾ ਲੱਗਿਆ ਤਾਂ ਸਰਪੰਚ ਸਰਬਜੀਤ ਵੱਲੋਂ ਇਸ ਸਬੰਧੀ ਥਾਣਾ ਨੂਰਮਹਿਲ ਦੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਥਾਣਾ ਨੂਰਮਹਿਲ ਦੇ ਏਐਸਆਈ ਅਵਤਾਰ ਲਾਲ ਸਾਥੀ ਮੁਲਾਜ਼ਮਾਂ ਸਮੇਤ ਮੌਕੇ 'ਤੇ ਪਹੁੰਚੇ ਅਤੇ ਬੱਚੇ ਦੀ ਲਾਸ਼ ਨੂੰ ਬਰਤਨ ਵਿੱਚੋਂ ਬਾਹਰ ਕੱਢ ਕਿ ਆਪਣੇ ਕਬਜ਼ੇ ਵਿੱਚ ਲੈ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਅਵਤਾਰ ਲਾਲ ਨੇ ਦੱਸਿਆ ਕਿ ਇੱਕ ਬਰਤਨ ਵਿੱਚ ਪਾ ਕੇ ਸੁੱਟੀ ਹੋਈ ਬੱਚੇ ਦੀ ਲਾਸ਼ ਬਰਾਮਦ ਹੋਈ ਹੈ ਜਿਸ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Posted By: Tejinder Thind