- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਵ ਨਿਯੁਕਤ ਜ਼ਿਲ੍ਹਾ ਮੀਤ ਪ੍ਰਧਾਨ ਸ਼ਮੀ ਖੇੜਾ ਦਾ ਵੱਡਾ ਬਿਆਨ

ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਪਾਰਟੀ ਵਰਕਰ ਤੇ ਸਮੁੱਚੀ ਟੀਮ ਦਿਨ-ਰਾਤ ਇਕ ਕਰੇਗੀ ਤਾਂ ਜੋ ਆਉਣ ਵਾਲੀਆਂ ਚੋਣਾਂ ’ਚ ਸੂਬੇ ਅੰਦਰ ਭਾਜਪਾ ਦੀ ਪੂਰਨ ਬਹੁਮਤ ਵਾਲੀ ਮਜ਼ਬੂਤ ਸਰਕਾਰ ਬਣਾਈ ਜਾ ਸਕੇ। ਇਹ ਪ੍ਰਗਟਾਵਾ ਭਾਜਪਾ (ਸਾਊਥ) ਜਲੰਧਰ ਦੇ ਨਵ-ਨਿਯੁਕਤ ਜ਼ਿਲ੍ਹਾ ਮੀਤ ਪ੍ਰਧਾਨ ਸ਼ਮੀ ਖੇੜਾ ਨੇ ਆਪਣੇ ਗ੍ਰਹਿ ਵਿਖੇ ਵਧਾਈ ਦੇਣ ਪੁੱਜੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਮੀਤ ਪ੍ਰਧਾਨ ਸ਼ਮੀ ਖੇੜਾ ਵੱਲੋਂ ਇਹ ਅਹਿਮ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਹਾਈਕਮਾਂਡ, ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ, ਪੰਜਾਬ ਇੰਨਚਾਰਜ ਡਾ. ਸਤੀਸ਼ ਪੂਨੀਆ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਜ਼ਿਲ੍ਹਾ ਦਿਹਾਤੀ (ਸਾਊਥ) ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਮੁੱਖ ਧਿਆਨ ਵਿਸ਼ੇਸ਼ ਤੌਰ ’ਤੇ ਹਲਕਾ ਸ਼ਾਹਕੋਟ 'ਤੇ ਰਹੇਗਾ। ਪਾਰਟੀ ਹਾਈਕਮਾਨ ਵੱਲੋਂ ਇੱਥੋਂ ਜਿਸ ਵੀ ਉਮੀਦਵਾਰ ਨੂੰ ਚੋਣ ਮੈਦਾਨ ’ਚ ਉਤਾਰਿਆ ਜਾਵੇਗਾ, ਉਸ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਾਕਤ ਲਗਾਈ ਜਾਵੇਗੀ। ਸ਼ਾਹਕੋਟ ਦੇ ਨਾਲ-ਨਾਲ ਉਹ ਨਕੋਦਰ ਤੇ ਜਲੰਧਰ ਦੇ ਬਾਕੀ ਹਲਕਿਆਂ ’ਚ ਵੀ ਵਰਕਰਾਂ ਨੂੰ ਲਾਮਬੰਦ ਕਰ ਕੇ ਭਾਜਪਾ ਉਮੀਦਵਾਰਾਂ ਦੀ ਕਾਮਯਾਬੀ ਲਈ ਮੋਹਰੀ ਭੂਮਿਕਾ ਨਿਭਾਉਣਗੇ।