ਸ਼ੇਰੇ ਪੰਜਾਬ ਸਪੋਰਟਸ ਕਲੱਬ ਵੱਲੋਂ 16ਵਾਂ ਸਾਲਾਨਾ ਫੁੱਟਬਾਲ ਟੂਰਨਾਮੈਂਟ ਕਰਵਾਇਆ
ਸ਼ੇਰੇ ਪੰਜਾਬ ਸਪੋਰਟਸ ਕਲੱਬ ਵੱਲੋਂ 16ਵਾਂ ਸਾਲਾਨਾ ਫੁੱਟਬਾਲ ਟੂਰਨਾਮੈਂਟ ਕਰਵਾਇਆ
Publish Date: Mon, 06 Apr 2026 06:59 PM (IST)
Updated Date: Mon, 06 Apr 2026 07:01 PM (IST)

ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਸ਼ੇਰੇ ਪੰਜਾਬ ਸਪੋਰਟਸ ਕਲੱਬ, ਗੁਰਦੁਆਰਾ ਬਾਬੇ ਸ਼ਹੀਦਾਂ ਸਰਮਸਤਪੁਰ ਵੱਲੋਂ 16ਵਾਂ ਸਲਾਨਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਦੀ ਸ਼ੁਰੂਆਤ ਗੁਰਦੁਆਰਾ ਬਾਬੇ ਸ਼ਹੀਦਾਂ ਵਿਖੇ ਬਾਬਾ ਗੁਰਵਿੰਦਰ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ ਗਈ। ਇਸ ਮੌਕੇ ’ਤੇ ਫੁੱਟਬਾਲ ਓਪਨ ਤੇ ਅੰਡਰ ਏਜ ਵਰਗਾਂ ਦੇ ਰੋਮਾਂਚਕ ਮੁਕਾਬਲੇ ਕਰਵਾਏ ਗਏ। ਓਪਨ ਫਾਈਨਲ ’ਚ ਆਬਾਦੀ ਦੀ ਟੀਮ ਨੇ ਹਜ਼ਾਰਾ ਦੀ ਟੀਮ ਨੂੰ ਹਰਾ ਕੇ ਖਿਤਾਬ ਨਾਂ ਕੀਤਾ। ਜਦਕਿ ਅੰਡਰ ਏਜ ਫਾਈਨਲ ’ਚ ਸਰਮਸਤਪੁਰ ਦੀ ਟੀਮ ਨੇ ਬਿਆਸ ਦੀ ਟੀਮ ਨੂੰ ਮਾਤ ਦਿੱਤੀ। ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਮੁੱਖ ਮਹਿਮਾਨ ਚੇਅਰਮੈਨ ਮਾਰਕੀਟ ਕਮੇਟੀ ਜਲੰਧਰ ਗੁਰਪਾਲ ਸਿੰਘ ਪਾਲਾ ਮਾਂਗੇਕੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਰਿੰਦਰ ਸਿੰਘ ਕਾਹਲੋ, ਕੋਆਰਡੀਨੇਟਰ ਮਾਸਟਰ ਸੁਰਜੀਤ ਪਾਲ, ਬਾਬਾ ਗੁਰਵਿੰਦਰ ਸਿੰਘ, ਤਰਲੋਚਨ ਸਿੰਘ ਖੂਹਵਾਲੇ ਤੇ ਸਾਬਕਾ ਫੁੱਟਬਾਲ ਖਿਡਾਰੀ ਸੁਖਵਿੰਦਰ ਸਿੰਘ ਭਾਈਆ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ। ਇਸ ਦੌਰਾਨ ਓਲਡ ਗਰੁੱਪ ਨਵਾਂ ਸ਼ਹਿਰ ਦੇ ਸਰਪ੍ਰਸਤ ਰਘੂਵਿੰਦਰਪਾਲ ਸਿੰਘ (ਰਿਟਾਇਰਡ ਐੱਸਡੀਓ) ਤੇ ਟੂਰਨਾਮੈਂਟ ਪ੍ਰਬੰਧਕਾਂ ਵੱਲੋਂ ਰੌਸ਼ਨ ਸਰਮਸਤਪੁਰ ਨੂੰ ਇੰਟਰ ਯੂਨੀਵਰਸਿਟੀ ਖੇਡਾਂ ਤੇ “ਖੇਲੋ ਇੰਡੀਆ” ’ਚ ਹਿੱਸਾ ਲੈ ਕੇ ਗੋਲਡ ਮੈਡਲ ਜਿੱਤਣ ’ਤੇ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ। ਮਾਰਕੀਟ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਪਾਲਾ ਨੇ ਆਪਣੇ ਸੰਬੋਧਨ ’ਚ ਦੱਸਿਆ ਕਿ ਸਰਮਸਤਪੁਰ ਦੇ ਖੇਡ ਮੈਦਾਨ ਨੂੰ ਸਟੇਡੀਅਮ ’ਚ ਤਬਦੀਲ ਕਰਨ ਤੇ ਪਿੰਡ ਦੀ ਲਿੰਕ ਸੜਕ ਬਣਾਉਣ ਲਈ ਸਰਕਾਰ ਵੱਲੋਂ ਗ੍ਰਾਂਟ ਮਨਜ਼ੂਰ ਹੋ ਚੁੱਕੀ ਹੈ ਤੇ ਜਲਦ ਹੀ ਕੰਮ ਸ਼ੁਰੂ ਕਰਵਾਇਆ ਜਾਵੇਗਾ। ਅੰਤ ’ਚ ਪ੍ਰਬੰਧਕਾਂ ਵੱਲੋਂ ਸਾਰੇ ਮਹਿਮਾਨਾਂ ਤੇ ਪਤਵੰਤਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਤੇ ਸਟੇਜ ਸਕੱਤਰ ਦੀ ਭੂਮਿਕਾ ਰਾਜਾ ਸਰਮਸਤਪੁਰ ਨੇ ਬੜੀ ਸੁਚੱਜੀ ਤਰ੍ਹਾਂ ਨਿਭਾਈ।