- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ੇਰੋਵਾਲੀਆ ਵੱਲੋਂ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੱਲੋਂ ਪਿਛਲੇ ਕਾਫੀ ਦਿਨਾਂ ਤੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਪਿੰਡ ਧਰਮੀਵਾਲ ਦੇ ਸਾਬਕਾ ਸਰਪੰਚ ਤੇ ਬਲਾਕ ਸੰਮਤੀ ਮੈਂਬਰ ਸਵਰਨ ਸਿੰਘ ਧਰਮੀਵਾਲ ਦੇ ਗ੍ਰਹਿ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਿੰਡ ਵਾਸੀਆਂ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਪਿੰਡ ਧਰਮੀਵਾਲ ਤੋਂ ਪਹਿਲਾਂ ਵਾਂਗ ਵੱਧ ਤੋਂ ਵੱਧ ਵੋਟਾਂ ਪਵਾ ਕੇ ਜਿੱਤ ’ਚ ਯੋਗਦਾਨ ਪਾਇਆ ਜਾਵੇਗਾ। ਇਸ ਮੌਕੇ ਸ਼ੇਰੋਵਾਲੀਆ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਮੌਕੇ ‘ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਹੱਲ ਕਰਵਾਉਣ ਲਈ ਹਦਾਇਤ ਕੀਤੀ। ਉਨ੍ਹਾਂ ਆਪਣੇ ਸੰਬੋਧਨ ’ਚ ਕਿਹਾ ਕਿ 2027 ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਤਾਂ ਪਿੰਡ ਧਰਮੀਵਾਲ ਦੇ ਰਹਿੰਦੇ ਵਿਕਾਸ ਕਾਰਜ ਮੁਕੰਮਲ ਕੀਤੇ ਜਾਣਗੇ। ਇਸ ਮੌਕੇ ਸੋਨੂੰ ਕੰਗ ਪੀਏ, ਕੁਲਦੀਪ ਰਾਮ ਸਰਪੰਚ, ਸ਼ੀਤਲ ਸਿੰਘ, ਅਮਰੀਕ ਸਿੰਘ ਪੰਚ, ਗੁਰਦੇਵ ਸਿੰਘ ਪੰਚ, ਇੰਦਰਜੀਤ ਸਿੰਘ, ਗੁਰਮੁਖ ਸਿੰਘ, ਜਸਵੀਰ ਸਿੰਘ ਖਾਲਸਾ, ਹਰਪਿੰਦਰ ਸਿੰਘ, ਮਨਦੀਪ ਸਿੰਘ, ਬਲਵਿੰਦਰ ਸਿੰਘ ਦਿਉਲ, ਬਲਵਿੰਦਰ ਸਿੰਘ ਖਾਲਸਾ, ਸੰਦੀਪ ਸਿੰਘ ਸੁਖਵਿੰਦਰ ਸਿੰਘ ਆਦਿ ਮੌਜੂਦ ਸਨ।