
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੁਲਾਜ਼ਮ ਜੱਥੇਬੰਦੀਆਂ ਵੱਲੋਂ ਦਿੱਤੇ ਗਏ ਧਰਨੇ ਨੂੰ ਸ਼ੇਰੋਵਾਲੀਆ ਨੇ ਦਿੱਤਾ ਸਮਰਥਨ

ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ‘ਜਿਹੜੇ ਲੋਕ ਸੱਤਾ ਸੰਭਾਲਣ ਤੋਂ ਪਹਿਲਾਂ ਗੁੰਮਰਾਹਕੁਨ ਪ੍ਰਚਾਰ ਕਰਦੇ ਸਨ ਕਿ ਮੁਲਾਜ਼ਮਾਂ ਦੇ ਹੱਕ ‘ਚ ਹਾਂ, ਸੱਤਾ ’ਚ ਆਉਣ ਤੋਂ ਬਾਅਦ ਉਨ੍ਹਾਂ ਵੱਲੋਂ ਹੀ ਮੁਲਾਜ਼ਮਾਂ ’ਤੇ ਤਸ਼ੱਦਦ ਕੀਤਾ ਜਾ ਰਿਹਾ ਹੈ’। ਉਕਤ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਜਲੰਧਰ (ਦਿਹਾਤੀ) ਦੇ ਪ੍ਰਧਾਨ ਤੇ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕੀਤਾ। ਉਹ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ’ਤੇ ਸ਼ਾਹਕੋਟ ਤਹਿਸੀਲ ਕੈਂਪਲੈਕਸ ਵਿਖੇ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਸਮੁੱਚੀ ਕਾਂਗਰਸ ਪਾਰਟੀ ਵੱਲੋਂ ਵਿਸ਼ਵਾਸ ਦਿਵਾਇਆ ਕਿ ਜਦੋਂ ਵੀ ਜਿੱਥੇ ਵੀ ਮੁਲਾਜ਼ਮ ਜਥੇਬੰਦੀਆਂ ਆਵਾਜ਼ ਮਾਰਨ ਉੱਥੇ ਹੀ ਸਾਥੀਆਂ ਸਮੇਤ ਸ਼ਮੂਲੀਅਤ ਕਰਾਂਗੇ। ਧਰਨੇ ’ਚ ਬਲਾਕ ਕਾਂਗਰਸ ਦੇ ਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸ਼ਾਹਕੋਟ ਸੁਰਿੰਦਰਜੀਤ ਸਿੰਘ ਚੱਠਾ, ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਤੇ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਸ਼ਾਹਕੋਟ ਗੁਲਜ਼ਾਰ ਸਿੰਘ ਥਿੰਦ, ਅਮਰਜੀਤ ਕੌਰ ਸਚਦੇਵਾ ਸ਼ਹਿਰੀ ਪ੍ਰਧਾਨ ਮਹਿਲਾ ਕਾਂਗਰਸ, ਕਪਿਲ ਕੁਮਾਰ ਗੁਪਤਾ ਸਾਬਕਾ ਵਾਇਸ ਚੇਅਰਮੈਨ ਮਾਰਕੀਟ ਕਮੇਟੀ ਸ਼ਾਹਕੋਟ, ਸੋਨੂੰ ਕੰਗ ਪੀਏ, ਜਗਤਾਰ ਸਿੰਘ ਖਾਲਸਾ ਸਾਬਕਾ ਪ੍ਰਧਾਨ ਕੋਆਪਰੇਟਿਵ ਸੁਸਾਇਟੀ ਢੰਡੋਵਾਲ, ਲਛਮਣ ਸੋਬਤੀ ਸ਼ਹਿਰੀ ਪ੍ਰਧਾਨ, ਟਿੰਪੀ ਕੁਮਰਾ ਸੀਨੀਅਰ ਆਗੂ, ਡਾ.ਸੁਰਿੰਦਰ ਸਿੰਘ ਭੱਟੀ, ਰੋਮੀ ਗਿੱਲ ਸਾਬਕਾ ਮੈਂਬਰ ਨਗਰ ਪੰਚਾਇਤ, ਭਿੰਦਾ ਮੈਸਨ, ਸੁਖਦੇਵ ਸਿੰਘ ਸੁੱਖਾ ਵਾਈਸ ਚੇਅਰਮੈਨ ਬਲਾਕ ਸੰਮਤੀ ਸ਼ਾਹਕੋਟ, ਜਸਪਾਲ ਸਿੰਘ ਸਰਪੰਚ ਨੰਗਲ ਅੰਬੀਆਂ ਖੁਰਦ, ਪਿੰਦਰ ਜੋਸਨ ਸਰਪੰਚ ਹਵੇਲੀ, ਕਮਲ ਸਿੰਘ ਹਵੇਲੀ, ਗੁਰਪ੍ਰੀਤ ਸਿੰਘ ਲਾਡੀ ਹਵੇਲੀ, ਤਰਸੇਮ ਸਿੰਘ ਮੰਡਾਲਾ, ਅਮਨਦੀਪ ਸੈਦਪੁਰੀ ਆਦਿ ਮੌਜੂਦ ਸਨ।