ਗੁੰਬਰ ਬਣੇ ਜ਼ਿਲ੍ਹਾ ਸਕੱਤਰ ਜਨਰਲ ਤੇ ਮੀਡੀਆ ਇੰਚਾਰਜ
ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਸ਼ਹਿਰੀ ਦਾ ਮਨਿੰਦਰਪਾਲ ਸਿੰਘ ਗੁੰਬਰ ਨੂੰ ਸਕੱਤਰ ਜਨਰਲ ਤੇ ਮੀਡੀਆ ਇੰਚਾਰਜ ਕੀਤਾ ਨਿਯੁਕਤ
Publish Date: Wed, 14 Jan 2026 07:26 PM (IST)
Updated Date: Wed, 14 Jan 2026 07:27 PM (IST)

-ਆਗੂਆਂ ਤੇ ਵਰਕਰਾਂ ਦੇ ਸਹਿਯੋਗ ਸਦਕਾ ਪਾਰਟੀ ਦੀ ਚੜ੍ਹਦੀ ਕਲਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ : ਗੁੰਬਰ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਤੇ ਸੀਨੀਅਰ ਅਕਾਲੀ ਆਗੂ ਮਹਿੰਦਰ ਸਿੰਘ ਕੇਪੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਨਿੰਦਰ ਪਾਲ ਸਿੰਘ ਗੁੰਬਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਉਨ੍ਹਾਂ ਨੂੰ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਦਾ ਸਕੱਤਰ ਜਨਰਲ ਤੇ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਮਨਿੰਦਰ ਪਾਲ ਸਿੰਘ ਗੁੰਬਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇਕਬਾਲ ਸਿੰਘ ਢੀਂਡਸਾ ਤੇ ਮਹਿੰਦਰ ਸਿੰਘ ਕੇਪੀ ਨੇ ਕਿਹਾ ਕਿ ਮਨਿੰਦਰ ਪਾਲ ਸਿੰਘ ਗੁੰਬਰ ਵਲੋਂ ਸ਼ਹਿਰ ਵਿਚ ਪਿਛਲੇ ਲੰਮੇ ਅਰਸੇ ਤੋਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਵਧੀਆ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਜ਼ਿਲ੍ਹਾ ਅਕਾਲੀ ਦਲ ਦੇ ਜੁਆਇੰਟ ਸਕੱਤਰ, ਜਨਰਲ ਸਕੱਤਰ, ਮੀਡੀਆ ਇੰਚਾਰਜ, ਵਿਧਾਨ ਸਭਾ ਹਲਕਾ ਉੱਤਰੀ ਦੇ ਅਬਜਰਵਰ ਤੇ ਮੈਂਬਰ ਪੀਏਸੀ ਪੰਜਾਬ ਵਜੋਂ ਨਿਭਾਈਆਂ ਵਧੀਆ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਉਨ੍ਹਾਂ ਦੀ ਸਕੱਤਰ ਜਨਰਲ ਤੇ ਮੀਡੀਆ ਇੰਚਾਰਜ ਲਈ ਨਿਯੁਕਤੀ ਕੀਤੀ ਗਈ ਹੈ। ਇਸ ਮੌਕੇ ਮਨਿੰਦਰ ਪਾਲ ਸਿੰਘ ਗੁੰਬਰ ਨੇ ਮਹਿੰਦਰ ਸਿੰਘ ਕੇਪੀ, ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ, ਹਲਕਾ ਕੈਂਟ ਦੇ ਇੰਚਾਰਜ ਹਰਜਾਪ ਸਿੰਘ ਸੰਘਾ ਤੇ ਜ਼ਿਲ੍ਹਾ ਅਕਾਲੀ ਦਲ ਦੀ ਹਾਜ਼ਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਸ਼ਹਿਰੀ ’ਚ ਪਿਛਲੇ ਕਾਫੀ ਲੰਮੇ ਅਰਸੇ ਤੋਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਸੇਵਾਵਾਂ ਨਿਭਾਉਂਦਿਆਂ ਹੋਇਆਂ ਜ਼ਿਲ੍ਹਾ ਸ਼ਹਿਰੀ ਦੇ ਆਗੂਆਂ ਤੇ ਵਰਕਰਾਂ ਵਲੋਂ ਬਹੁਤ ਪਿਆਰ ਸਤਿਕਾਰ ਤੇ ਸਹਿਯੋਗ ਮਿਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਵੀ ਆਪ ਸਭ ਦੇ ਸਹਿਯੋਗ ਸਦਕਾ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਸੇਵਾਵਾਂ ਨਿਭਾਈਆਂ ਜਾਣਗੀਆਂ ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਹਰਜਾਪ ਸਿੰਘ ਸੰਘਾ, ਸਾਬਕਾ ਵਿਧਾਇਕ ਬਲਦੇਵ ਖਹਿਰਾ, ਬਚਿੱਤਰ ਸਿੰਘ ਕੌਹਾੜ, ਗੁਰਮੀਤ ਸਿੰਘ ਦਾਦੂਵਾਲ, ਰਾਜਕਮਲ ਸਿੰਘ ਭੁੱਲਰ, ਬਲਦੇਵ ਸਿੰਘ ਕਲਿਆਣ, ਜਥੇਦਾਰ ਰਣਜੀਤ ਸਿੰਘ ਕਾਹਲੋ, ਸੁਰਜੀਤ ਸਿੰਘ ਨੀਲਾਮਹਿਲ, ਰਵਿੰਦਰ ਸਿੰਘ ਸਵੀਟੀ, ਬਲਬੀਰ ਸਿੰਘ ਚੋਹਾਨ, ਗੁਰਬਚਨ ਸਿੰਘ ਕਥੂਰੀਆ, ਅਮਰੀਕ ਸਿੰਘ ਕੇਪੀ, ਗੁਰਕ੍ਰਿਪਾਲ ਸਿੰਘ ਭੱਟੀ, ਬਲਵਿੰਦਰ ਸਿੰਘ ਤਿੰਮੋਵਾਲ ਹਰਨੇਕ ਸਿੰਘ ਢਿੱਲੋਂ ਨੇ ਮਨਿੰਦਰਪਾਲ ਸਿੰਘ ਗੁੰਬਰ ਦਾ ਮੂੰਹ ਮਿੱਠਾ ਕਰਵਾਇਆ ਤੇ ਵਧਾਈ ਦਿੱਤੀ।