ਬੰਦ ਦੇ ਸੱਦੇ ਨੂੰ ਪੂਰਨ ਸਮਰਥਨ ਦਾ ਐਲਾਨ
ਸ਼੍ਰੋਮਣੀ ਅਕਾਲੀ ਦਲ ਪੂਰਨ ਸੁਰਜੀਤ ਜਲੰਧਰ ਸ਼ਹਿਰੀ ਵੱਲੋਂ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਸਮਰਥਨ
Publish Date: Wed, 14 Oct 2026 09:04 PM (IST)
Updated Date: Wed, 14 Oct 2026 09:06 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ ਜਲੰਧਰ : ਜਲੰਧਰ ’ਚ ਸ਼੍ਰੋਮਣੀ ਅਕਾਲੀ ਦਲ ਪੂਰਨ ਸੁਰਜੀਤ ਜਲੰਧਰ ਸ਼ਹਿਰੀ ਦੀ ਹੋਈ ਮੀਟਿੰਗ ਦੌਰਾਨ ਪੰਜਾਬ ’ਚ ਦਿਨੋਂ-ਦਿਨ ਵਧ ਰਹੇ ਨਸ਼ਿਆਂ ਦੇ ਮਾਮਲਿਆਂ ਤੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਘਟਨਾ ’ਤੇ ਗੰਭੀਰ ਚਿੰਤਾ ਪ੍ਰਗਟਾਈ ਗਈ। ਇਸ ਮੌਕੇ ਅਮਰਜੀਤ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਸਿਰਫ਼ ਇਕ ਵਿਅਕਤੀ ਦੀ ਹੱਤਿਆ ਨਹੀਂ, ਸਗੋਂ ਪੰਜਾਬ ਦੇ ਹਰ ਉਸ ਇਨਸਾਨ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ, ਜੋ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਉਠਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ’ਚ ਨਸ਼ਿਆਂ ਦੀ ਸਪਲਾਈ ਤੇ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ। ਮੀਟਿੰਗ ’ਚ ਹਾਜ਼ਰ ਜਸਵਿੰਦਰ ਸਿੰਘ ਜੱਸਾ, ਮਹਿੰਦਰ ਪਾਲ ਸਿੰਘ, ਜਰਨੈਲ ਸਿੰਘ ਗੜ੍ਹਦੀਵਾਲਾ, ਕੁਲਵਿੰਦਰ ਸਿੰਘ ਚੀਮਾ, ਹਰਵਿੰਦਰ ਸਿੰਘ, ਜਸਪ੍ਰੀਤ ਸਿੰਘ ਯੂਥ ਪ੍ਰਧਾਨ, ਸਤਨਾਮ ਸਿੰਘ ਲਾਇਲ, ਸਰਦਾਰ ਬਚਨ ਸਿੰਘ ਕਾਦੀਆਂ, ਜਸਵਿੰਦਰ ਸਿੰਘ ਖ਼ਾਲਸਾ, ਹਰਵਿੰਦਰ ਸਿੰਘ ਆਦਿ ਵਲੋਂ ਅੱਜ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਸਮਰਥਨ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੇ ਹੱਕਾਂ ਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਹਰ ਵਿਅਕਤੀ ਦੇ ਨਾਲ ਡਟ ਕੇ ਖੜ੍ਹੇ ਰਹਾਂਗੇ।