ਸੂਬੇ ਦੇ ਮਾੜੇ ਹਾਲਾਤ ਲਈ ਕਾਂਗਰਸ ਤੇ ‘ਆਪ’ ਜ਼ਿੰਮੇਵਾਰ : ਸ਼ੰਟੀ
2027 ਚੋਣਾਂ ’ਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ : ਰਾਜਬੀਰ ਸਿੰਘ ਸ਼ੰਟੀ
Publish Date: Thu, 12 Feb 2026 10:05 PM (IST)
Updated Date: Thu, 12 Feb 2026 10:08 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਨਵ-ਨਿਯੁਕਤ ਮੁੱਖ ਬੁਲਾਰੇ ਰਾਜਬੀਰ ਸਿੰਘ ਸ਼ੰਟੀ ਨੇ ਬੀਤੇ ਦਿਨੀਂ ਸੁਖਬੀਰ ਸਿੰਘ ਬਾਦਲ ਦੇ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਜਿੱਥੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਤੇ ਉੱਥੇ ਹੀ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਵੱਲੋਂ 2027 ਵਿਧਾਨ ਸਭਾ ਚੋਣਾਂ ਦੀ ਤਿਆਰੀ ਵੱਡੇ ਪੱਧਰ ’ਤੇ ਕੀਤੀ ਜਾ ਰਹੀ ਹੈ। ਸ਼ੰਟੀ ਨੇ ਦੱਸਿਆ ਕਿ ਪਿਛਲੇ ਤਕਰੀਬਨ ਸਾਢੇ ਨੌਂ ਸਾਲ ’ਚ ਪੰਜਾਬ ਦੇ ਜੋ ਮਾੜੇ ਹਾਲਾਤ ਹੋ ਗਏ ਹਨ ਉਸ ’ਚ ਕਾਂਗਰਸ ਸਰਕਾਰ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੋਵੇਂ ਬਰਾਬਰ ਦੇ ਭਾਈਵਾਲ ਹਨ। ਪੰਜਾਬ ’ਚ ਪਹਿਲਾ ਜਿੰਨਾ ਵੀ ਵਿਕਾਸ ਹੋਇਆ ਹੈ ਉਹ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਹੋਇਆ ਹੈ। ਪੰਜਾਬ ਦੇ ਲੋਕ ਤੱਤਪਰ ਤਿਆਰ ਹੋ ਕਰਕੇ 2027 ਚੋਣਾਂ ਦੀ ਉਡੀਕ ਕਰ ਰਹੇ ਹਨ ਜਦੋਂ ਵੋਟਾਂ ਪੈਣ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਵੋਟਾਂ ਪਾ ਕੇ ਆਪਣੇ ਮਹਿਬੂਬ ਲੀਡਰ ਸੁਖਬੀਰ ਸਿੰਘ ਬਾਦਲ ਨੂੰ ਵੱਧ ਤੋਂ ਵੱਧ ਸੀਟਾਂ ਜਿੱਤਾ ਕੇ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਤੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਪੰਜਾਬ ਬਣਾਉਣ ਤਾਂ ਕਿ ਪੰਜਾਬ ਮੁੜ ਤਰੱਕੀ ਦੀ ਰਾਹ ’ਤੇ ਚੱਲੇ। ਇਸ ਮੌਕੇ ਮਨਬੀਰ ਸਿੰਘ ਅਕਾਲੀ ਨੇ ਕਿਹਾ ਕਿ ਪੰਜਾਬ ’ਚ ਆਪਸੀ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣੀ ਬਹੁਤ ਜ਼ਰੂਰੀ ਹੈ।