ਅਕਾਲੀ ਦਲ ਦੇ ਆਗੂ ਕੇਐੱਸ ਮੱਖਣ ਨੂਰਮਹਿਲ ਪੁੱਜੇ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਗਾਇਕ ਕੇਐੱਸ ਮੱਖਣ ਨੂਰਮਹਿਲ ਪਹੁੰਚੇ
Publish Date: Tue, 24 Mar 2026 08:34 PM (IST)
Updated Date: Tue, 24 Mar 2026 08:37 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨੂਰਮਹਿਲ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਪ੍ਰਸਿੱਧ ਗਾਇਕ ਕੇਐੱਸ ਮੱਖਣ ਅੱਜ ਨੂਰਮਹਿਲ ਪੁੱਜੇ। ਇਸ ਮੌਕੇ ਉਨ੍ਹਾਂ ਨੇ ਪ੍ਰੈੱਸ ਮਿਲਣੀ ਦੌਰਾਨ ਕਿਹਾ ਕਿ ਉਹ ਅਗਲੇ ਹਫ਼ਤੇ ਨੂਰਮਹਿਲ ਦੇ ਟਕਸਾਲੀ ਅਕਾਲੀ ਆਗੂਆਂ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਜਾ ਕੇ ਮਿਲਣਗੇ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ ਤੇ ਅਕਾਲੀ ਦਲ ਦੇ ਵਰਕਰਾਂ ਨੂੰ ਇਕਜੁੱਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਅਕਾਲੀ ਦਲ ਵੱਲੋਂ ਕੀਤੇ ਗਏ ਕੰਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ। ਮੱਖਣ ਨੇ ਕਿਹਾ ਕਿ ਸਾਰੇ ਰਲ ਕੇ ਅਕਾਲੀ ਦਲ ਨੂੰ ਮਜ਼ਬੂਤ ਬਣਾਈਏ ਤੇ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਕੰਮ ਕੀਤਾ ਜਾਵੇ।