- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੋਰ-ਟੂ-ਡੋਰ ਮੁਹਿੰਮ ਤਹਿਤ ਘਰ-ਘਰ ਪਹੁੰਚਿਆ ਸ਼੍ਰੋਮਣੀ ਅਕਾਲੀ ਦਲ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਭਰ ’ਚ ਸ਼ੁਰੂ ਕੀਤੀ ਡੋਰ-ਟੂ-ਡੋਰ ਮੁਹਿੰਮ ਤਹਿਤ ਹਲਕਾ ਉੱਤਰੀ ਦੇ ਸਰਕਲ ਸੋਢਲ ਦੇ ਵਾਰਡ 77 ਵਿੱਚ ਪਾਰਟੀ ਆਗੂਆਂ ਤੇ ਵਰਕਰਾਂ ਨੇ ਦੁਕਾਨਾਂ, ਉਦਯੋਗਿਕ ਇਕਾਈਆਂ ਅਤੇ ਘਰਾਂ ਵਿੱਚ ਪਹੁੰਚ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਤੇ ਮੁਹਿੰਮ ਤਹਿਤ ਫਾਰਮ ਭਰਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਮੁਹਿੰਮ ਦਾ ਮੁੱਖ ਉਦੇਸ਼ ਸ਼੍ਰੋਮਣੀ ਅਕਾਲੀ ਦਲ ਨੂੰ ਹਰ ਪਰਿਵਾਰ ਅਤੇ ਹਰ ਵਰਗ ਨਾਲ ਸਿੱਧੇ ਤੌਰ ’ਤੇ ਜੋੜਨਾ ਹੈ। ਇਹ ਮੁਹਿੰਮ ਜਨਰਲ ਕੌਂਸਲ ਦੇ ਮੈਂਬਰ ਜਗਦੀਪ ਸਿੰਘ ਵਿਰਦੀ ਅਤੇ ਗੁਰਜੀਤ ਸਿੰਘ ਮਰਵਾਹਾ ਦੀ ਅਗਵਾਈ ਹੇਠ ਚਲਾਈ ਗਈ। ਇਸ ਦੌਰਾਨ ਵਾਰਡ ਨੰਬਰ 77 ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਸਵਿੰਦਰ ਸਿੰਘ ਧੋਗੜੀ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਭੁਪਿੰਦਰ ਸਿੰਘ ਬਾਂਸਲ ਸਮੇਤ ਆਗੂਆਂ ਤੇ ਵਰਕਰਾਂ ਨੇ ਲੋਕਾਂ ਨਾਲ ਮੁਲਾਕਾਤ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਹਲਕਾ ਪ੍ਰਧਾਨ ਰਾਜੇਸ਼ ਸ਼ਰਮਾ ਨੇ ਕਿਹਾ ਕਿ ਇਸ ਮੁਹਿੰਮ ਰਾਹੀਂ ਵਪਾਰੀਆਂ, ਦੁਕਾਨਦਾਰਾਂ ਅਤੇ ਉਦਯੋਗਪਤੀਆਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਣੇ ਜਾ ਰਹੇ ਹਨ। ਇਸ ਮੌਕੇ ਗੁਰਜੀਤ ਸਿੰਘ ਮਰਵਾਹਾ ਜਗਦੀਪ ਸਿੰਘ ਵਿਰਦੀ ਦੋਵੇਂ ਮੈਂਬਰ ਜਨਰਲ ਕੌਂਸਲ, ਰਾਜੇਸ਼ ਸ਼ਰਮਾ ਹਲਕਾ ਪ੍ਰਧਾਨ ਵਪਾਰ ਅਤੇ ਉਦਯੋਗ ਵਿੰਗ ਸ਼੍ਰੋਮਣੀ ਅਕਾਲੀ ਦਲ, ਸ਼ੇਰ ਸਿੰਘ ਬਾਜਵਾ ਸੀਨੀਅਰ ਮੀਤ ਪ੍ਰਧਾਨ, ਜਸਵਿੰਦਰ ਸਿੰਘ ਧੋਗੜੀ ਪ੍ਰਧਾਨ ਵਾਰਡ 77, ਭੁਪਿੰਦਰ ਸਿੰਘ ਬਾਂਸਲ ਪ੍ਰਧਾਨ ਵਾਰਡ ਨੰ 77 ਯੂਥ ਅਕਾਲੀ ਦਲ, ਸੁਖਰਾਜ ਸਿੰਘ ਸਿੱਧੂ, ਮਨਵੰਤ ਸਿੰਘ, ਅੰਮ੍ਰਿਤਪਾਲ ਸਿੰਘ, ਕਮਲ ਠਾਕੁਰ, ਹਰਮਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ, ਰਜਿੰਦਰ ਕੁਮਾਰ ਸਹਿਗਲ, ਹਰਦੀਪ ਸਿੰਘ ਤੇ ਹੋਰ ਆਗੂ ਹਾਜ਼ਰ ਸਨ।