ਬਿਜਲੀ ਦੇ ਅਣਐਲਾਨੇ ਕੱਟਾਂ ਖ਼ਿਲਾਫ਼ ਪ੍ਰਗਟਾਇਆ ਰੋਸ
ਬਿਜਲੀ ਦੇ ਬਿਨਾਂ ਐਲਾਨੇ ਕੱਟਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ
Publish Date: Fri, 01 May 2026 06:59 PM (IST)
Updated Date: Fri, 01 May 2026 07:29 PM (IST)
ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਸੂਬੇ ’ਚ ਲੱਗ ਰਹੇ ਲੰਮੇ ਅਤੇ ਰੋਜ਼ਾਨਾ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਵਿੱਚ ਰੋਸ ਮੁਜ਼ਾਹਰੇ ਕੀਤੇ ਗਏ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਜਲੰਧਰ ਦਿਹਾਤੀ ਦੇ ਸਾਬਕਾ ਪ੍ਰਧਾਨ ਧਰਮਪਾਲ ਲੇਸੜੀਵਾਲ ਦੀ ਅਗਵਾਈ ਹੇਠ ਪਾਵਰਕਾਮ ਦਫ਼ਤਰ ਆਦਮਪੁਰ ’ਚ ਅਕਾਲੀ ਆਗੂਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਤੇ ਪੰਜਾਬ ਸਰਕਾਰ ਤੇ ਪਾਵਰਕਾਮ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਪਿੰਡਾਂ ਤੇ ਸ਼ਹਿਰਾਂ ਵਿੱਚ 24 ਘੰਟੇ ਬਿਜਲੀ ਸਪਲਾਈ ਯਕੀਨੀ ਨਾ ਬਣਾਈ ਗਈ ਤਾਂ ਆਉਣ ਵਾਲੇ ਸਮੇਂ ’ਚ ਪਾਰਟੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਗੁਰਮਿੰਦਰ ਸਿੰਘ ਕਿਸ਼ਨਪੁਰ (ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ), ਤਰਸੇਮ ਲਾਲ ਹੀਰ, ਲਵਪ੍ਰੀਤ, ਮਨੋਹਰ ਲਾਲ, ਸੁਖਵੀਰ ਰੂਬੀ ਢਿੱਲੋ, ਸੰਦੀਪ ਕੁਮਾਰ, ਜਸਕਰਨ ਸਿੰਘ, ਮੋਹਿਤ ਕੁਮਾਰ, ਗੁਰਿੰਦਰ ਪਾਲ ਢੇਪੁਰ, ਚਾਂਦ ਕੁਮਾਰ, ਰਿਸ਼ੀ ਰਿਤਿ, ਸੱਤਪਾਲ ਹੀਰ, ਸੁਨੀਤਾ, ਮਨਜੀਤ ਕੌਰ, ਨਰਿੰਦਰ ਕੌਰ, ਰਾਮ ਪਿਆਰੀ, ਬੌਬੀ ਅਤੇ ਹੋਰ ਅਕਾਲੀ ਵਰਕਰ ਹਾਜ਼ਰ ਸਨ।