ਅਕਾਲੀ ਦਲ ਪੁਨਰ ਸੁਰਜੀਤ ਨੇ ਥਾਪੇ ਵਾਈਸ ਪ੍ਰਧਾਨ
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਤਿੰਨ ਆਗੂਆਂ ਨੂੰ ਵਾਈਸ ਪ੍ਰਧਾਨ ਨਿਯੁਕਤ
Publish Date: Tue, 05 May 2026 07:47 PM (IST)
Updated Date: Tue, 05 May 2026 07:47 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਸ਼੍ਰੋਮਣੀ ਅਕਾਲੀ ਦਲ (ਬਾਦਲ) ਹਲਕਾ ਫਿਲੌਰ ਨੂੰ ਉਸ ਵੇਲੇ ਝਟਕਾ ਲੱਗਿਆ ਜਦੋਂ ਸੀਨੀਅਰ ਆਗੂ ਸਤਿੰਦਰ ਸਿੰਘ ਧੰਜੂ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ’ਚ ਸ਼ਾਮਲ ਹੋ ਗਏ। ਪਾਰਟੀ ਦੀ ਮਜ਼ਬੂਤੀ ਲਈ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਫਿਲੌਰ ਦੇ ਸੀਨੀਅਰ ਆਗੂ ਠੇਕੇਦਾਰ ਹੰਸ ਰਾਜ ਰਾਣਾ ਗੜ੍ਹਾ, ਰਣਜੀਤ ਸਿੰਘ ਸਿੱਧੂ ਤੇ ਤਰਲੋਚਨ ਸਿੰਘ ਤੂਰ ਨੂੰ ਪੰਜਾਬ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ ਹੀ ਸਤਿੰਦਰ ਸਿੰਘ ਧੰਜੂ ਨੂੰ ਜਨਰਲ ਸਕੱਤਰ ਪੰਜਾਬ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਨਵੇਂ ਅਹੁਦੇ ਮਿਲਣ ’ਤੇ ਸਤਿੰਦਰ ਸਿੰਘ ਧੰਜੂ ਤੇ ਹੰਸ ਰਾਜ ਰਾਣਾ ਨੇ ਪਾਰਟੀ ਪ੍ਰਧਾਨ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਦਿੱਤੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਘਰ-ਘਰ ਜਾ ਕੇ ਪ੍ਰਚਾਰ ਕਰਨਗੇ।