ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਬਾਦਲਾਂ 'ਤੇ ਕੀਤੇ ਤਿੱਖੇ ਵਾਰ, ਗੁਰਪ੍ਰੀਤ ਸਿੰਘ ਢਿੱਲੋਂ ਸਰਕਲ ਫਿਲੌਰ ਦੇ ਪ੍ਰਧਾਨ ਨਿਯਕੁਤ
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਆਗੂਆਂ ਦਾ ਲੋਈਆ ਦੇਕੇ ਸਨਮਾਨ ਕੀਤਾ। ਇਸ ਮੌਕੇ ਅਮਰਜੀਤ ਸਿੰਘ ਸੰਧੂ,ਜਰਨੈਲ ਸਿੰਘ ਮੋਤੀਪੁਰ ਖਾਲਸਾ, ਸੁਖਪਾਲਵੀਰ ਰੂਬੀ ਮਸਾਣੀ, ਰੇਸਮ ਸਿੰਘ ਮਸਾਣੀ, ਬਾਬਾ ਸਰੂਪ ਸਿੰਘ ਬੱਛੋਵਾਲ, ਅਮਰੀਕ ਸਿੰਘ ਸਹੈਬੀ, ਸਰਨਜੀਤ ਸਿੰਘ ਬੜਾ ਪਿੰਡ, ਕਮਲਜੀਤ ਸਿੰਘ ਮੋਤੀਪੁਰ ਖਾਲਸਾ ਤੇ ਪਾਰਟੀ ਦੇ ਆਗੂ ਤੇ ਮੈਂਬਰ ਭਾਰੀ ਗਿਣਤੀ 'ਚ ਹਾਜ਼ਰ ਸਨ।
Publish Date: Sat, 16 May 2026 02:28 PM (IST)
Updated Date: Sat, 16 May 2026 02:29 PM (IST)

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਜਲੰਧਰ : ਜਲੰਧਰ ਨਜ਼ਦੀਕ ਪਿੰਡ ਛਿੱਛੋਵਾਲ ਵਿਖੇ ਗੁਰਪ੍ਰੀਤ ਸਿੰਘ ਢਿੱਲੋਂ ਪੁੱਤਰ ਜਥੇਦਾਰ ਗੁਰਮੀਤ ਸਿੰਘ ਛਿਛੋਵਾਲ ਨੇ ਮਹਾਰਾਜ ਦਾ ਸ਼ੁਕਰਾਨਾ ਕਰਨ ਲਈ ਧਾਰਮਿਕ ਸਮਾਗਮ ਕਰਵਾਇਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸਰਵਣ ਸਿੰਘ ਸਾਬਕਾ ਕੈਬਨਿਟ ਮੰਤਰੀ, ਗੁਰਪ੍ਰਤਾਪ ਸਿੰਘ ਬੰਡਾਲਾ, ਰਣਜੀਤ ਸਿੰਘ ਸਿੱਧੂ ਸੀਨੀਅਰ ਮੀਤ ਪ੍ਰਧਾਨ ਪੰਜਾਬ, ਹੰਸ ਰਾਜ ਠੇਕੇਦਾਰ ਸੀਨੀਅਰ ਮੀਤ ਪ੍ਰਧਾਨ ਪੰਜਾਬ, ਤਰਲੋਚਨ ਸਿੰਘ ਤੂਰ, ਸਤਿੰਦਰ ਸਿੰਘ ਧੰਜੂ ਜਰਨਲ ਸਕੱਤਰ ਪੰਜਾਬ ਵਿਸ਼ੇਸ ਤੌਰ 'ਤੇ ਪਹੁੰਚੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਪ੍ਰੀਤ ਸਿੰਘ ਢਿੱਲੋਂ ਨੂੰ ਸਰਕਲ ਫਿਲੌਰ ਦਾ ਪ੍ਰਧਾਨ, ਅਰਵਿੰਦਰ ਸਿੰਘ ਨੂੰ ਸਰਕਲ ਪ੍ਰਧਾਨ ਗੁਰਾਇਆ ਦਾ ਨਿਯਕੁਤ ਕੀਤਾ ਤੇ ਸਰੋਪੇ ਪਾ ਕੇ ਸਨਮਾਨ ਕੀਤਾ ਗਿਆ। ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਲੋੜ ਹੈ ਕਿ ਇਕਮੁੱਠ ਹੋ ਕੇ ਅਕਾਲੀ ਦਲ ਨੂੰ ਮਜ਼ਬੂਤ ਕਰੀਏ ਤੇ ਸਾਬਕਾ ਕੈਬਨਿਟ ਮੰਤਰੀ ਸਰਵਣ ਸਿੰਘ ਫਿਲੌਰ ਨੇ ਅਕਾਲੀ ਦਲ (ਬਾਦਲ ) 'ਤੇ ਤਿੱਖੇ ਵਾਰ ਕਰਦਿਆਂ ਕਿਹਾ ਬਾਦਲ ਪਰਿਵਾਰ ਨੇ ਅਕਾਲੀ ਦਲ ਦਾ ਬੇੜਾ ਗਰਕ ਕੀਤਾ ਹੈ ਤੇ ਹੁਣ ਲੋਕ ਇਨ੍ਹਾਂ ਨੂੰ 2027 'ਚ ਸਬਕ ਸਿਖਾਉਣਗੇ ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਆਗੂਆਂ ਦਾ ਲੋਈਆ ਦੇਕੇ ਸਨਮਾਨ ਕੀਤਾ। ਇਸ ਮੌਕੇ ਅਮਰਜੀਤ ਸਿੰਘ ਸੰਧੂ,ਜਰਨੈਲ ਸਿੰਘ ਮੋਤੀਪੁਰ ਖਾਲਸਾ, ਸੁਖਪਾਲਵੀਰ ਰੂਬੀ ਮਸਾਣੀ, ਰੇਸਮ ਸਿੰਘ ਮਸਾਣੀ, ਬਾਬਾ ਸਰੂਪ ਸਿੰਘ ਬੱਛੋਵਾਲ, ਅਮਰੀਕ ਸਿੰਘ ਸਹੈਬੀ, ਸਰਨਜੀਤ ਸਿੰਘ ਬੜਾ ਪਿੰਡ, ਕਮਲਜੀਤ ਸਿੰਘ ਮੋਤੀਪੁਰ ਖਾਲਸਾ ਤੇ ਪਾਰਟੀ ਦੇ ਆਗੂ ਤੇ ਮੈਂਬਰ ਭਾਰੀ ਗਿਣਤੀ 'ਚ ਹਾਜ਼ਰ ਸਨ।