ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਕਾਨਫਰੰਸ ਭਲਕੇ
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਵਿਸ਼ਾਲ ਕਾਨਫਰੰਸ ਭਲਕੇ-ਕਿਸ਼ਨਪੁਰਾ
Publish Date: Tue, 17 Feb 2026 06:35 PM (IST)
Updated Date: Tue, 17 Feb 2026 06:36 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸੁਰਜੀਤ ਜਥਾ ਜ਼ਿਲ੍ਹਾ ਜਲੰਧਰ ਦਿਹਾਤੀ ਤੇ ਸ਼ਹਿਰੀ ਵੱਲੋਂ 19 ਫਰਵਰੀ ਨੂੰ ਅਕਾਲੀ ਕਾਨੰਫਰਸ ਪ੍ਰਤਾਪਪੁਰਾ ਦੀ ਅਨਾਜ ਮੰਡੀ ਨਕੋਦਰ ਰੋਡ ਵਿਖੇ ਸਵੇਰ ਦੇ 10 ਵਜੇ ਹੋ ਰਹੀ ਹੈ। ਇਸ ਸਬੰਧੀ ਅਮਰਜੀਤ ਸਿੰਘ ਕਿਸ਼ਨਪੁਰਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜਲੰਧਰ ਸ਼ਹਿਰੀ ਨੇ ਦੱਸਿਆ ਕਿ ਵਿਸ਼ਾਲ ਕਾਨਫਰੰਸ ਗੁਰਪ੍ਰਤਾਪ ਸਿੰਘ ਵਡਾਲਾ ਜਨ. ਸਕੱਤਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਦੇਖ-ਰੇਖ ’ਚ ਹੋ ਰਹੀ ਹੈ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੇ ਸਮੂਹ ਹਾਈ ਕਮਾਂਡ, ਵੱਡੇ ਲੀਡਰ ਸਾਹਿਬਾਨ ਸੰਬੋਧਨ ਕਰਨਗੇ। ਇਸ ਮੌਕੇ ਪੰਥਕ ਵਿਚਾਰਧਾਰਾ ਵਾਲੇ ਆਗੂ ਜ਼ਰੂਰ ਸ਼ਾਮਲ ਹੋਣ ਤਾਂ ਜੋ ਰਵਾਇਤੀ ਅਕਾਲੀ ਦਲ ਵੱਲੋਂ ਪੰਥਕ ਏਜੰਡੇ ਮੁਤਾਬਕ ਪਾਰਟੀ ਨੂੰ ਚਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਦੌਰਾਨ ਲੋਕਤੰਤਰੀ ਢੰਗ ਨਾਲ ਮੈਂਬਰਾਂ ਦੀ ਭਰਤੀ ਕੀਤੀ ਜਾਵੇਗੀ ਤੇ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਵਰਕਰਾਂ ਨੂੰ ਬੇਨਤੀ ਕੀਤੀ ਕਿ ਸਾਥੀਆਂ ਸਮੇਤ ਇਸ ਰੈਲੀ ’ਚ ਸ਼ਾਮਲ ਹੋਣ।