ਪਿ੍ਰੰਸ ਅਰੋੜਾ, ਨੂਰਮਹਿਲ : ਨੂਰਮਹਿਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਮਹਾਂਸ਼ਿਵਰਾਤਰੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਮੰਡੀ ਚੌਕ ਨੇੜੇ ਸ਼੍ਰੀ ਸਤਿਆ ਨਾਰਾਇਣ ਮੰਦਿਰ ਤੋਂ ਸ਼ੋਭਾ ਯਾਤਰਾ ਦਾ ਸ਼ੁੱਭ ਆਰੰਭ ਹੋਇਆ ਇਸ ਉਪਰੰਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਜਿਵੇਂ ਨਵਾਂ ਬੱਸ ਅੱਡਾ, ਪੁਰਾਣਾ ਬੱਸ ਅੱਡਾ, ਲੰਬਾ ਬਾਜ਼ਾਰ, ਜਲੰਧਰੀ ਗੇਟ ਆਦਿ ਹਿੱਸਿਆਂ ਤੋਂ ਹੁੰਦੀ ਹੋਈ ਮੰਦਿਰ ਸ਼੍ਰੀ ਬਾਬਾ ਭੂਤਨਾਥ ਵਿਖੇ ਸਮਾਪਤ ਹੋਈ। ਇਸ ਦੌਰਾਨ ਭੋਲੇ ਸ਼ੰਕਰ ਦੇ ਜੀਵਨ ਨਾਲ ਸੰਬੰਧਤ ਵੱਖ-ਵੱਖ ਤਰ੍ਹਾਂ ਦੀਆਂ ਸੁੰਦਰ ਅਤੇ ਮਨਮੋਹਕ ਝਾਕੀਆਂ ਨੇ ਸਭ ਦਾ ਮਨ ਮੋਹ ਲਿਆ। ਇਸ ਸਮੇਂ ਇਲਾਕੇ ਦੇ ਆਲੇ-ਦੁਆਲੇ ਦੇ ਪਿੰਡਾਂ ਅਤੇ ਸ਼ਹਿਰ ਵਾਸੀਆਂ ਦੀਆਂ ਸੰਗਤਾਂ ਵੱਲੋਂ ਬੜੇ ਹੀ ਉਤਸ਼ਾਹ ਨਾਲ ਸ਼ੋਭਾ ਯਾਤਰਾ ਵਿਚ ਵੱਡੀ ਗਿਣਤੀ ਵਿਚ ਹਾਜ਼ਰੀ ਲਗਾਈ ਗਈ। ਇਸ ਸਮੇਂ ਸ਼ਰਧਾਲੂਆਂ ਵੱਲੋਂ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ ਸਨ। ਇਸ ਸਮੇਂ ਇਲਾਕੇ ਦੇ ਪਤਵੰਤੇ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਲ ਸਨ।