ਮਰਵਾਹਾ ਪਰਿਵਾਰ ਨੂੰ ਸਦਮਾ, ਮਾਤਾ ਦਾ ਦੇਹਾਂਤ
ਗੌਤਮ ਮਰਵਾਹਾ ਤੇ ਮਰਵਾਹਾ ਪਰਿਵਾਰ ਨੂੰ ਸਦਮਾ, ਮਾਤਾ ਦਾ ਦੇਹਾਂਤ
Publish Date: Fri, 15 May 2026 07:47 PM (IST)
Updated Date: Fri, 15 May 2026 07:48 PM (IST)
ਹਰਜਿੰਦਰ ਸਿੰਘ ਖਾਨਪੁਰ, ਪੰਜਾਬੀ ਜਾਗਰਣ, ਅੱਪਰਾ : ਗੌਤਮ ਮਰਵਾਹਾ ਤੇ ਮਰਵਾਹਾ ਪਰਿਵਾਰ ਨੂੰ ਉਸ ਸਮੇਂ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਵੀਨਾ ਮਰਵਾਹਾ ਦਾ ਬੀਤੇ ਦਿਨ ਅਚਾਨਕ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਰਹਿੰਦੇ ਸਨ। ਉਨਾਂ ਦੀ ਬੇਵਕਤੀ ਮੌਤ ’ਤੇ ਇਲਾਕੇ ਭਰ ਦੇ ਸਰਪੰਚਾਂ, ਪੰਚਾਂ, ਨੰਬਰਦਾਰਾਂ, ਵੱਖ ਵੱਖ ਰਾਜਨੀਤਿਕ ਪਾਰਟੀਆਂ ਤੇ ਸਮਾਜਿਕ ਸੰਸਥਾਵਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਤੇ ਪਿੱਛੋਂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਉਨਾਂ ਦਾ ਅੰਤਿਮ ਸੰਸਕਾਰ ਅੱਜ ਸੁਨੇਤ ਲੁਧਿਆਣਾ ’ਚ ਕਰ ਦਿੱਤਾ ਗਿਆ ਹੈ।