- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜਾਣਕਾਰੀ ਅਨੁਸਾਰ ਬੱਚਾ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਕਰੀਬ 7:30 ਵਜੇ ਸਕੂਲ ਜਾਣ ਲਈ ਤਿਆਰ ਹੋ ਕੇ ਪਿੰਡ ਦੇ ਸਟਾਪੇਜ ’ਤੇ ਖੜ੍ਹਾ ਸੀ। ਇਸੇ ਦੌਰਾਨ ਇਕ ਕਰੇਟਾ ਕਾਰ ਸਵਾਰ ਕੁਝ ਵਿਅਕਤੀ ਉੱਥੇ ਪਹੁੰਚੇ ਅਤੇ ਬੱਚੇ ਨੂੰ ਜ਼ਬਰਦਸਤੀ ਕਾਰ ਵਿੱਚ ਬਿਠਾ ਕੇ ਮੌਕੇ ਤੋਂ ਫ਼ਰਾਰ ਹੋ ਗਏ।

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਨੇੜਲੇ ਪਿੰਡ ਬਾਹਮਣੀਆਂ ਤੋਂ ਸਵੇਰ ਵੇਲੇ ਸਕੂਲ ਜਾਣ ਲਈ ਬੱਸ ਸਟਾਪ ’ਤੇ ਖੜ੍ਹੇ ਇਕ ਮਾਸੂਮ ਬੱਚੇ ਨੂੰ ਅਣਪਛਾਤੇ ਕਰੇਟਾ ਕਾਰ ਸਵਾਰ ਵਿਅਕਤੀਆਂ ਵੱਲੋਂ ਅਗਵਾ ਕਰਕੇ ਲੈ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਜਾਣਕਾਰੀ ਅਨੁਸਾਰ ਬੱਚਾ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਕਰੀਬ 7:30 ਵਜੇ ਸਕੂਲ ਜਾਣ ਲਈ ਤਿਆਰ ਹੋ ਕੇ ਪਿੰਡ ਦੇ ਸਟਾਪੇਜ ’ਤੇ ਖੜ੍ਹਾ ਸੀ। ਇਸੇ ਦੌਰਾਨ ਇਕ ਕਰੇਟਾ ਕਾਰ ਸਵਾਰ ਕੁਝ ਵਿਅਕਤੀ ਉੱਥੇ ਪਹੁੰਚੇ ਅਤੇ ਬੱਚੇ ਨੂੰ ਜ਼ਬਰਦਸਤੀ ਕਾਰ ਵਿੱਚ ਬਿਠਾ ਕੇ ਮੌਕੇ ਤੋਂ ਫ਼ਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਮਾਮਲੇ ਸਬੰਧੀ ਗੱਲਬਾਤ ਕਰਦਿਆਂ ਥਾਣਾ ਮੁਖੀ ਐੱਸਐੱਚਓ ਅਮਨ ਸੈਣੀ ਨੇ ਦੱਸਿਆ ਕਿ ਪੁਲਿਸ ਵੱਲੋਂ ਘਟਨਾ ਸਥਾਨ ਅਤੇ ਆਸ-ਪਾਸ ਦੇ ਰੂਟਾਂ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਰ ਦਾ ਸੁਰਾਗ ਲਗਾਉਣ ਲਈ ਨਾਕਾਬੰਦੀ ਕਰ ਦਿੱਤੀ ਗਈ ਹੈ ਅਤੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰਕੇ ਬੱਚੇ ਨੂੰ ਸੁਰੱਖਿਅਤ ਬਰਾਮਦ ਕਰ ਲਿਆ ਜਾਵੇਗਾ।