- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਐੱਨਆਰਆਈ ਬਲਦੇਵ ਸਿੰਘ ਔਜਲਾ ਯੂਕੇ ਵੱਲੋਂ ਵਿਦਿਆਰਥੀਆਂ ਨੂੰ ਬੂਟ ਵੰਡੇ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਠੱਡਾ ਖੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਐੱਨਆਰਆਈ ਬਲਦੇਵ ਸਿੰਘ ਔਜਲਾ ਯੂਕੇ ਵੱਲੋਂ ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਬੂਟ ਵੰਡੇ ਗਏ। ਇਸ ਤੋਂ ਇਲਾਵਾ ਨਵੇਂ ਸੈਸ਼ਨ ਲਈ 50 ਹੋਰ ਵਿਦਿਆਰਥੀਆਂ ਨੂੰ ਵੀ ਬੂਟ ਦੇਣ ਦਾ ਉਪਰਾਲਾ ਕੀਤਾ ਗਿਆ। ਸਮਾਗਮ ’ਚ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਬੱਚਿਆਂ ਤੇ ਅਧਿਆਪਕਾਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ। ਔਜਲਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਐੱਨਆਰਆਈ ਵੀਰਾਂ ਵੱਲੋਂ ਲਗਾਤਾਰ ਸਹਿਯੋਗ ਦਿੱਤਾ ਜਾ ਰਿਹਾ ਹੈ। ਸਕੂਲ ਵਿੱਚ ਛੇ ਪਿੰਡਾਂ ਦੇ ਬੱਚੇ ਪੜ੍ਹਦੇ ਹਨ, ਜਿਨ੍ਹਾਂ ਨੂੰ ਮੁਫ਼ਤ ਆਵਾਜਾਈ ਦੀ ਸਹੂਲਤ ਵੀ ਦਿੱਤੀ ਜਾਂਦੀ ਹੈ। ਉਨ੍ਹਾਂ ਐਲਾਨ ਕੀਤਾ ਕਿ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਲੈਪਟਾਪ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਹਰਜੋਤ ਕੌਰ ਲੋਹਟੀਆ ਨੇ ਬਲਦੇਵ ਸਿੰਘ ਔਜਲਾ ਅਤੇ ਸੰਘੇੜਾ ਪਰਿਵਾਰ ਦਾ ਧੰਨਵਾਦ ਕੀਤਾ। ਸਕੂਲ ਕਮੇਟੀ ਵੱਲੋਂ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੰਦ ਸਿੰਘ ਔਜਲਾ ਯੂਕੇ, ਗੁਰਚਰਨ ਸਿੰਘ ਗਿੱਲ ਯੂਕੇ, ਜਗਦੀਸ਼ ਸਿੰਘ ਸੰਘੇੜਾ, ਬਲਿਹਾਰ ਸਿੰਘ ਔਜਲਾ ਕੈਨੇਡਾ, ਗੁਰਮੇਲ ਕੌਰ ਦੁਬਈ, ਤਰਸੇਮ ਸਿੰਘ ਔਜਲਾ, ਸਰਪੰਚ ਜਸਪਾਲ ਮਠੱਡਾ, ਮਲਕੀਤ ਸਿੰਘ ਮਾਹਨੀ, ਸਕੂਲ ਇੰਚਾਰਜ ਅਮਰੀਕ ਕੁਮਾਰ, ਪ੍ਰਿੰਸੀਪਲ ਤੇ ਸਟਾਫ ਹਾਜ਼ਰ ਸਨ।