- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਨੈਲ ਸਿੰਘ, PPS, ACP ਨਾਰਥ ਜਲੰਧਰ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲਣ ਉਪਰੰਤ ਉਹ ਮੁੱਖ ਅਫ਼ਸਰ ਥਾਣਾ ਡਵੀਜ਼ਨ ਨੰਬਰ 1 ਅਤੇ ਪੁਲਿਸ ਪਾਰਟੀ ਸਮੇਤ ਤੁਰੰਤ ਮੌਕੇ ’ਤੇ ਪਹੁੰਚੇ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਸਾਹਿਲ ਪੁੱਤਰ ਜਨਕ ਰਾਜ, ਵਾਸੀ ਸ੍ਰੀ ਗੁਰੂ ਨਾਨਕ ਨਗਰ ਦੀ ਗੱਡੀ ਉਸਦੇ ਘਰ ਦੇ ਬਾਹਰ ਖੜ੍ਹੀ ਸੀ। ਗੱਡੀ ਖੜ੍ਹੀ ਕਰਨ ਨੂੰ ਲੈ ਕੇ ਕੁਝ ਵਿਅਕਤੀਆਂ ਵੱਲੋਂ ਇਤਰਾਜ਼ ਕੀਤਾ ਗਿਆ, ਕਿਉਂਕਿ ਉਨ੍ਹਾਂ ਨੇ ਆਪਣਾ ਸਮਾਨ ਸ਼ਿਫਟ ਕਰਨਾ ਸੀ ਅਤੇ ਗੱਡੀ ਨੂੰ ਕਿਸੇ ਹੋਰ ਜਗ੍ਹਾ ਖੜ੍ਹੀ ਕਰਨ ਲਈ ਕਿਹਾ ਗਿਆ ਸੀ।

ਪੱਤਰ ਪ੍ਰੇਰਕ, ਜਲੰਧਰ: ਥਾਣਾ ਡਵੀਜ਼ਨ ਨੰਬਰ 1 ਅਧੀਨ ਆਉਂਦੇ ਇਲਾਕੇ ਸ੍ਰੀ ਗੁਰੂ ਨਾਨਕ ਨਗਰ, ਨੇੜੇ ਨਾਗਰਾ ਫਾਟਕ, ਵਿੱਚ ਇੱਕ ਘਰ ਦੇ ਬਾਹਰ ਖੜ੍ਹੀ ਗੱਡੀ ਉੱਪਰ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਨੈਲ ਸਿੰਘ, PPS, ACP ਨਾਰਥ ਜਲੰਧਰ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲਣ ਉਪਰੰਤ ਉਹ ਮੁੱਖ ਅਫ਼ਸਰ ਥਾਣਾ ਡਵੀਜ਼ਨ ਨੰਬਰ 1 ਅਤੇ ਪੁਲਿਸ ਪਾਰਟੀ ਸਮੇਤ ਤੁਰੰਤ ਮੌਕੇ ’ਤੇ ਪਹੁੰਚੇ।
ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਸਾਹਿਲ ਪੁੱਤਰ ਜਨਕ ਰਾਜ, ਵਾਸੀ ਸ੍ਰੀ ਗੁਰੂ ਨਾਨਕ ਨਗਰ ਦੀ ਗੱਡੀ ਉਸਦੇ ਘਰ ਦੇ ਬਾਹਰ ਖੜ੍ਹੀ ਸੀ। ਗੱਡੀ ਖੜ੍ਹੀ ਕਰਨ ਨੂੰ ਲੈ ਕੇ ਕੁਝ ਵਿਅਕਤੀਆਂ ਵੱਲੋਂ ਇਤਰਾਜ਼ ਕੀਤਾ ਗਿਆ, ਕਿਉਂਕਿ ਉਨ੍ਹਾਂ ਨੇ ਆਪਣਾ ਸਮਾਨ ਸ਼ਿਫਟ ਕਰਨਾ ਸੀ ਅਤੇ ਗੱਡੀ ਨੂੰ ਕਿਸੇ ਹੋਰ ਜਗ੍ਹਾ ਖੜ੍ਹੀ ਕਰਨ ਲਈ ਕਿਹਾ ਗਿਆ ਸੀ।
ਇਸ ਗੱਲ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਵੱਲੋਂ ਗੱਡੀ ਉੱਪਰ ਗੋਲੀਆਂ ਚਲਾਈਆਂ ਗਈਆਂ ਅਤੇ ਉਹ ਮੌਕੇ ਤੋਂ ਫਰਾਰ ਹੋ ਗਏ।
ACP ਨਾਰਥ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਬਹੁਤ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।