- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਿਵ ਮੰਦਰ ਵਿਖੇ 4 ਨੂੰ ਮਨਾਈ ਜਾਵੇਗੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਡੇਰਾ ਬਾਬਾ ਮੁਰਲੀ ਦਾਸ ਸ਼ਿਵ ਮੰਦਰ ਸ਼ਾਹਕੋਟ ਦੀ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਕਮੇਟੀ ਦੇ ਚੇਅਰਮੈਨ ਸ਼ਿਵ ਨਰਾਇਣ ਗੁਪਤਾ ਤੇ ਪ੍ਰਧਾਨ ਰਾਜੀਵ ਗੁਪਤਾ ਨੇ ਦੱਸਿਆ ਕਿ 4 ਸਤੰਬਰ ਨੂੰ ਮੰਦਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਸਮਾਗਮ ਨੂੰ ਲੈ ਕੇ ਮੰਦਰ ਨੂੰ ਰੰਗ-ਬਿਰੰਗੀਆਂ ਲੜੀਆਂ ਤੇ ਰੌਸ਼ਨੀਆਂ ਨਾਲ ਬੇਹੱਦ ਖ਼ੂਬਸੂਰਤ ਢੰਗ ਨਾਲ ਸਜਾਇਆ ਜਾਵੇਗਾ। ਰਾਤ 8 ਵਜੇ ਤੋਂ ਪ੍ਰਸਿੱਧ ਭਜਨ ਗਾਇਕ ਨਰਿੰਦਰ ਸਚਦੇਵਾ (ਅੰਮ੍ਰਿਤਸਰ ਵਾਲੇ) ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਮਹਿਮਾ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਭਗਵਾਨ ਸ੍ਰੀ ਕ੍ਰਿਸ਼ਨ ਜੀਵਨ ਤੇ ਲੀਲ੍ਹਾਵਾਂ ਨਾਲ ਸਬੰਧਤ ਭਜਨਾਂ ਦੇ ਨਾਲ-ਨਾਲ ਖੇਡੀ ਜਾਣ ਵਾਲੀ ਫੁੱਲਾਂ ਦੀ ਹੋਲੀ ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਹੋਵੇਗੀ। ਚੇਅਰਮੈਨ ਗੁਪਤਾ ਨੇ ਦੱਸਿਆ ਕਿ ਅਗਲੇ ਦਿਨ 5 ਸਤੰਬਰ ਨੂੰ ਦੁਪਹਿਰ 12 ਵਜੇ ਮੰਦਰ ਵਿਖੇ ਸੰਗਤਾਂ ਲਈ ਅਤੁੱਟ ਲੰਗਰ-ਭੰਡਾਰਾ ਵਰਤਾਇਆ ਜਾਵੇਗਾ। ਇਸ ਮੌਕੇ ਰਜਿੰਦਰ ਗੁਪਤਾ, ਜੈਪਾਲ ਗੁਪਤਾ, ਨਵਦੀਪ ਗੋਇਲ, ਮਿੰਟੂ ਸਿੰਗਲਾ ਤੇ ਸੰਜੀਵ ਗੁਪਤਾ ਆਦਿ ਹਾਜ਼ਰ ਸਨ।