
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅਮਰੀਕਾ ’ਚ ਅਕਾਲ ਚਲਾਣਾ ਕਰ ਗਏ ਜਸਪਾਲ ਸਿੰਘ ਸਿੱਧੂ ਦੀ ਮ੍ਰਿਤਕ ਦੇਹ 31 ਤਾਰੀਕ ਭਾਰਤ ਲਿਆਂਦੀ ਜਾਵੇਗੀ

ਪਹਿਲੀ ਨੂੰ ਧਾਰਮਿਕ ਰੀਤੀ ਰਿਵਾਜਾਂ ਨਾਲ ਹੋਵੇਗਾ ਅੰਤਿਮ ਸੰਸਕਾਰ
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ
ਅਮਰੀਕਾ ਦੀ ਯੂਬਾ ਸਿਟੀ ’ਚ ਬੀਤੀ 27 ਜੁਲਾਈ ਨੂੰ ਦਿਲ ਦਾ ਦੌਰਾ ਪੈਣ ਕਾਰਨ ਜਸਪਾਲ ਸਿੰਘ ਗੋਰਾ ਸਿੱਧੂ ਦੀ ਮੌਤ ਹੋ ਗਈ, ਜਿਸ ਕਾਰਨ ਪੂਰੇ ਭੋਗਪੁਰ ਇਲਾਕੇ ’ਚ ਸੋਗ ਦਾ ਮਾਹੌਲ ਸੀ। ਜਸਪਾਲ ਸਿੰਘ ਗੋਰਾ ਦੇ ਪਿਤਾ ਬਿਕਰਮਜੀਤ ਸਿੰਘ ਸਿੱਧੂ ਤੇ ਘੋਲਾ ਸਿੱਧੂ ਜਾਣਕਾਰੀ ਸਾਂਝੀ ਕਰਦਿਆਂ ਨੇ ਦੱਸਿਆ ਪਰਿਵਾਰ ਵੱਲੋਂ ਮ੍ਰਿਤਕ ਦੇਹ ਨੂੰ ਅਮਰੀਕਾ ਤੋਂ ਭਾਰਤ ਲਿਆਉਣ ਦੀਆਂ ਕਾਰਵਾਈਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰ ਨੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇਹ 31 ਅਗਸਤ ਨੂੰ ਭਾਰਤ ਪਹੁੰਚਣ ਉਪਰੰਤ ਪਹਿਲੀ ਸਤੰਬਰ 2026 ਨੂੰ ਵਾਰਡ ਨੰਬਰ 1 ਜੱਟਾਂ ਮੁਹੱਲਾ ਭੋਗਪੁਰ ਵਿਖੇ 11 ਵਜੇ ਦਿਨ ਮੰਗਲਵਾਰ ਨੂੰ ਅੰਤਿਮ ਸੰਸਕਾਰ ਕੀਤਾ ਜਾਵੇਗਾ। ਜਸਪਾਲ ਸਿੰਘ ਸਿੱਧੂ ਦੀ ਅਮਰੀਕਾ ’ਚ ਹੋਈ ਮੌਤ ਨੇ ਸਿੱਧੂ ਪਰਿਵਾਰ ਨੂੰ ਗਹਿਰਾ ਸਦਮਾ ਦਿੱਤਾ ਹੈ। ਵਿਦੇਸ਼ਾਂ ’ਚ ਵੱਸਦੇ ਪੰਜਾਬੀਆਂ ਤੇ ਸਿੱਖ ਭਾਈਚਾਰੇ ਵੱਲੋਂ ਵੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ। ਮ੍ਰਿਤਕ ਦੇਹ ਭਾਰਤ ਪਹੁੰਚਣ ਤੋਂ ਬਾਅਦ ਅੰਤਿਮ ਦਰਸ਼ਨਾਂ ਲਈ ਪਰਿਵਾਰਕ ਮੈਂਬਰਾਂ ਸਾਕ ਸਬੰਧੀਆਂ ਅੰਤਿਮ ਦਰਸ਼ਨਾਂ ਦਾ ਮੌਕਾ ਦਿੱਤਾ ਜਾਵੇਗਾ। ਇਸ ਉਪਰੰਤ ਸਿੱਖ ਧਾਰਮਿਕ ਪਰੰਪਰਾਵਾਂ ਤੇ ਰੀਤਾਂ ਰਿਵਾਜਾਂ ਅਨੁਸਾਰ ਅੰਤਿਮ ਸੰਸਕਾਰ ਕੀਤਾ ਜਾਵੇਗਾ।