ਅਮਰਜੀਤ ਸਿੰਘ ਵੇਹਗਲ, ਜਲੰਧਰ : ਪੰਜਾਬ 'ਚ ਬੀਐੱਸਐੱਫ ਦੇ ਅਧਿਕਾਰ ਖੇਤਰ ਦਾ ਦਾਇਰਾ ਵਧਾ ਕੇ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਤਕ ਕਰਨ ਦੇ ਫੈਸਲੇ ਦਾ ਸਿੱਖ ਤਾਲਮੇਲ ਕਮੇਟੀ ਨੇ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਕਮੇਟੀ ਦੇ ਮੈਂਬਰ ਤਜਿੰਦਰ ਸਿੰਘ ਪ੍ਰਦੇਸੀ ਹਰਪਾਲ ਸਿੰਘ ਚੱਢਾ, ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ, ਹਰਪ੍ਰਰੀਤ ਸਿੰਘ ਨੀਟੂ, ਗੁਰਵਿੰਦਰ ਸਿੰਘ ਸਿੱਧੂ, ਪਰਮਿੰਦਰ ਸਿੰਘ ਦਸਮੇਸ਼ ਨਗਰ, ਵਿੱਕੀ ਖ਼ਾਲਸਾ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਲਗਪਗ ਅੱਧਾ ਪੰਜਾਬ ਕੇਂਦਰ ਸਰਕਾਰ ਅਸਿੱਧੇ ਢੰਗ ਨਾਲ ਪੰਜਾਬ 'ਤੇ ਆਪਣੀ ਹਕੂਮਤ ਕਰਨਾ ਚਾਹੁੰਦੀ ਹੈ। ਭਾਵੇਂ ਭਾਜਪਾ ਨੂੰ ਛੱਡ ਕੇ ਹਰ ਪਾਰਟੀ ਨੇ ਕੇਂਦਰ ਸਰਕਾਰ ਨੇ ਇਸ ਪੰਜਾਬ ਵਿਰੋਧੀ ਕਦਮ ਦਾ ਡਟ ਕੇ ਵਿਰੋਧ ਕਰਨ ਦਾ ਐਲਾਨ ਕੀਤਾ ਹੈ ਸਿਰਫ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ ਜੋ ਅਤਿ ਨਿੰਦਣਯੋਗ ਹੈ। ਇਸ ਮੌਕੇ ਹਰਪ੍ਰਰੀਤ ਸਿੰਘ ਸੋਨੂੰ, ਗੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਗੁਰਦੀਪ ਸਿੰਘ ਲੱਕੀ, ਲਖਬੀਰ ਸਿੰਘ ਲੱਕੀ, ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ ਪ੍ਰਬਜੋਤ ਸਿੰਘ ਖਾਲਸਾ ਜਤਿੰਦਰ ਸਿੰਘ ਕੋਹਲੀ,ਹਰਜੀਤ ਸਿੰਘ ਬਾਬਾ, ਸਰਬਜੀਤ ਸਿੰਘ ਕਾਲੜਾ ਮਨਜੀਤ ਸਿੰਘ ਵਿੱਕੀ ਕੁਲਦੀਪ ਸਿੰਘ ਵਿਰਦੀ ਪਲਵਿੰਦਰ ਸਿੰਘ ਬਾਬਾ ਨਵਜੋਤ ਸਿੰਘ ਮਿੱਕੀ ਹਰਵਿੰਦਰ ਸਿੰਘ ਚਿਟਕਾਰਾ,ਅਰਵਿੰਦਰ ਸਿੰਘ ਬਬਲੂ, ਸੰਨੀ ਓਬਰਾਏ, ਤਜਿੰਦਰ ਸਿੰਘ ਸੰਤ ਨਗਰ ਕਮਲਜੀਤ ਸਿੰਘ ਧੰਨ-ਧੰਨ ਬਾਬਾ ਦੀਪ ਸਿੰਘ ਸੇਵਾ ਮਿਸ਼ਨ ਦੇ ਮੈਂਬਰ ਜਤਿੰਦਰਪਾਲ ਸਿੰਘ ਮਝੈਲ ਤੇ ਬਲਦੇਵ ਸਿੰਘ ਆਦਿ ਹਾਜ਼ਰ ਸਨ।