ਪੈਰੋਲ ਮਿਲਣ ’ਤੇ ਸਿੱਖ ਤਾਲਮੇਲ ਕਮੇਟੀ ’ਚ ਰੋਸ
ਜੱਥੇਦਾਰ ਹਵਾਰਾ ਨੂੰ ਪੈਰੋਲ ਤੋਂ ਆਨਾਕਾਨੀ ਦੇ•ਸ਼ ’ਚ ਦੋਹਰੇ ਮਾਪਦੰਡਾਂ ਦੀ ਪ੍ਰਤੱਖ ਮਿਸਾਲ ਸਿੱਖ ਤਾਲਮੇਲ ਕਮੇਟੀ ਨੇ ਜਬਰ-ਜਨਾਹ ਤੇ ਕਤਲ ਦੇ ਕੇਸਾਂ ਵਿੱਚ ਸੁਨਾਰੀਆ ਜੇਲ੍ਹ ਰੋਹਤਕ ਹਰਿਆਣਾ ਵਿਚ ਬੰਦ ਡੇਰਾ ਮੁਖੀ ਰਾਮ ਰਹੀਮ ਨੂੰ 16ਵੀਂ ਵਾਰ 30 ਦਿਨਾਂ ਦੀ ਪੈਰੋਲ ਦੇਣ ’ਤੇ ਸਖਤ ਸ਼ਬਦਾਂ ’ਚ ਇਤਰਾਜ਼ ਜਿਤਾਇਆ ਹੈ।
Publish Date: Tue, 26 May 2026 07:40 PM (IST)
Updated Date: Tue, 26 May 2026 07:43 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਜੱਥੇਦਾਰ ਹਵਾਰਾ ਨੂੰ ਪੈਰੋਲ ਤੋਂ ਆਨਾਕਾਨੀ ਦੇ•ਸ਼ ’ਚ ਦੋਹਰੇ ਮਾਪਦੰਡਾਂ ਦੀ ਪ੍ਰਤੱਖ ਮਿਸਾਲ ਸਿੱਖ ਤਾਲਮੇਲ ਕਮੇਟੀ ਨੇ ਜਬਰ-ਜਨਾਹ ਤੇ ਕਤਲ ਦੇ ਕੇਸਾਂ ਵਿੱਚ ਸੁਨਾਰੀਆ ਜੇਲ੍ਹ ਰੋਹਤਕ ਹਰਿਆਣਾ ਵਿਚ ਬੰਦ ਡੇਰਾ ਮੁਖੀ ਰਾਮ ਰਹੀਮ ਨੂੰ 16ਵੀਂ ਵਾਰ 30 ਦਿਨਾਂ ਦੀ ਪੈਰੋਲ ਦੇਣ ’ਤੇ ਸਖਤ ਸ਼ਬਦਾਂ ’ਚ ਇਤਰਾਜ਼ ਜਿਤਾਇਆ ਹੈ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਗੁਰਵਿੰਦਰ ਸਿੰਘ ਸਿੱਧੂ ਨੇ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਬੰਦੀ ਸਿੰਘ ਜੋਂ ਧਰਮ ਦੀ ਰੱਖਿਆ ਲਈ 35 ਸਾਲਾ ਤੋ ਜੇਲ੍ਹਾਂ ਵਿਚ ਬੰਦ ਹਨ, ਉਨ੍ਹਾਂ ਨੂੰ ਸਰਕਾਰਾਂ ਪੈਰੋਲ ਦੇਣ ਨੂੰ ਤਿਆਰ ਨਹੀਂ। ਉਨ੍ਹਾਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਭਾਜਪਾ ਦੀ ਸਿੱਖਾਂ ਪ੍ਰਤੀ ਕਿ ਸੋਚ ਹੈ ਬੇਅਦਬੀ ਕਾਂਡ ਦੇ ਮੁੱਖ ਦੋਸ਼ੀ ਨੂੰ ਵਾਰ-ਵਾਰ ਪੈਰੋਲ ਦੇ ਕੇ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਾ ਜਾ ਰਿਹਾ ਹੇ। ਬੇਅਦਬੀ ਕਰਨ ਵਾਲਿਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।