ਜਥੇਦਾਰ ਦੀ ਚੁੱਪ ’ਤੇ ਕਮੇਟੀ ਨੇ ਪ੍ਰਗਟਾਇਆ ਇਤਰਾਜ਼
ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਚੁੱਪੀ ਤੇ ਸਿੱਖ ਤਾਲਮੇਲ ਕਮੇਟੀ ਨੇ ਪ੍ਰਗਟਾਇਆ ਇਤਰਾਜ਼
Publish Date: Wed, 01 Apr 2026 06:38 PM (IST)
Updated Date: Wed, 01 Apr 2026 06:40 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਨਾਮਧਾਰੀ, ਮੁਖੀ ਠਾਕੁਰ ਦਲੀਪ ਸਿੰਘ ਵੱਲੋਂ ਜਾਗਤ ਜੋਤ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਵਰਤੇ ਨਾ-ਬਰਦਾਸ਼ਤ ਯੋਗ ਸ਼•ਬਦ ਤੇ ਪੰਜ ਕੱਕਾਰਾਂ ਬਾਰੇ ਵੀ ਉਟ ਪਟਾਂਗ ਬੋਲਣ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਧਾਰੀ ਹੋਈ ਚੁੱਪੀ ਜਥੇਦਾਰ ਸਾਹਿਬ ਬਾਦਲ ਦਲ ਪ੍ਰਤੀ ਵਫਾਦਾਰੀ ਦੱਸ ਰਹੀ ਹੈ। ਇਹ ਵਿਚਾਰ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਗੁਰਦੇਵ ਸਿੰਘ ਭਾਟੀਆ ਨੇ ਸਾਂਝੇ ਬਿਆਨ ਰਾਹੀਂ ਕਹੇ। ਉਨ੍ਹਾਂ ਕਿਹਾ ਕਿ ਦੁਨਿਆਵੀ ਬੰਦਾ ਸ਼ਰੇਆਮ ਗੁਰੂ ਸਾਹਿਬ ਜੀ ਦੀ ਸਰਬ ਉੱਚਤਾ ਦੇ ਬੋਲ-ਕੁਬੋਲ ਬੋਲ ਰਿਹਾ ਹੈ ਪਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਭ ਕੁੱਝ ਚੁੱਪਚਾਪ ਸੁਣ ਰਹੇ ਹਨ। ਉਕਤ ਆਗੂਆਂ ਨੇ ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਗੁਰਮਤਿ ਸਿੰਘ ਦਾਦੂਵਾਲ, ਭਾਈ ਹਰਜੀਤ ਸਿੰਘ ਕਾਲਕਾ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਇਸ ਸਬੰਧੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਉਹ ਕਾਨੂੰਨੀ ਮਾਹਿਰਾਂ ਦੀ ਰਾਏ ਲੈ ਕੇ ਠਾਕੁਰ ਦਲੀਪ ਸਿੰਘ ਖਿਲਾਫ ਕਾਰਵਾਈ ਕਰਵਾਉਣਗੇ। ਇਸ ਮੌਕੇ ਪ੍ਰਭ ਨੂਰ ਸਿੰਘ ਭਾਟੀਆ ਤੇ ਇੰਦਰਪਾਲ ਸਿੰਘ ਵੀ ਹਾਜ਼ਰ ਸਨ।