- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਿੱਖ ਕ੍ਰਿਕਟ ਕਲੱਬ ਵੱਲੋਂ ਕ੍ਰਿਕਟ ਮੈਚ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਕ੍ਰਿਕਟ ਕਲੱਬ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਸਿੱਖੀ ਅਨੁਸ਼ਾਸਨ ਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦੇਣ ਲਈ ਕ੍ਰਿਕਟ ਮੈਚ ਕਰਵਾਇਆ ਗਿਆ। ਮੈਚ ਕਪਤਾਨ ਹਰਜੋਤ ਸਿੰਘ ਦੀ ਅਗਵਾਈ ਵਾਲੀ ਟੀਮ ਚੜ੍ਹਦੀ ਕਲਾ ਅਤੇ ਕਪਤਾਨ ਗੁਰਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਫਤਿਹ ਵਿਚਕਾਰ ਹੋਇਆ। ਟਾਸ ਜਿੱਤ ਕੇ ਗੁਰਮਿੰਦਰ ਸਿੰਘ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਚੜ੍ਹਦੀ ਕਲਾ ਨੇ 8 ਓਵਰਾਂ ਵਿੱਚ 60 ਦੌੜਾਂ ਬਣਾਈਆਂ। ਜਵਾਬ ਵਿੱਚ ਟੀਮ ਫਤਿਹ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 7 ਓਵਰਾਂ ਵਿੱਚ 65 ਦੌੜਾਂ ਬਣਾਈਆਂ ਅਤੇ 7 ਵਿਕਟਾਂ ਨਾਲ ਜਿੱਤ ਦਰਜ ਕੀਤੀ। ਇਸ ਮੌਕੇ ਕਲੱਬ ਦੇ ਪ੍ਰਧਾਨ ਐਡਵੋਕੇਟ ਮਨਪ੍ਰੀਤ ਸਿੰਘ ਗਾਬਾ ਨੇ ਕਿਹਾ ਕਿ ਸਿੱਖ ਕ੍ਰਿਕਟ ਕਲੱਬ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਦੇ ਨਾਲ-ਨਾਲ ਬਾਣੀ, ਰਹਿਤ ਅਤੇ ਸੇਵਾ ਨਾਲ ਜੋੜਨਾ ਹੈ। ਸਿੱਖ ਕ੍ਰਿਕਟ ਕਲੱਬ ਦੀ ਪ੍ਰਬੰਧਕੀ ਕਮੇਟੀ ਵਿੱਚ ਗਗਨਦੀਪ ਸਿੰਘ ਬਾਜਾਜ ਸੀਨੀਅਰ ਮੀਤ ਪ੍ਰਧਾਨ, ਹਰਜੋਤ ਸਿੰਘ ਸਕੱਤਰ, ਰਿਪੁਦਮਨ ਸਿੰਘ ਖਜ਼ਾਨਚੀ ਅਤੇ ਗੁਰਮਿੰਦਰ ਸਿੰਘ, ਗੁਰਸੇਹਜ ਸਿੰਘ ਤੇ ਗੁਰਅਸੀਸ ਸਿੰਘ ਕਾਰਜਕਾਰੀ ਮੈਂਬਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ।