
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

21 ਅਗਸਤ ਦੇ ਪੰਜਾਬ ਬੰਦ ਨੂੰ ਸਿੱਖ ਸੰਸਥਾਵਾਂ ਵੱਲੋਂ ਪੂਰਾ ਸਮਰਥਨ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਕੌਮੀ ਇਨਸਾਫ਼ ਮੋਰਚਾ ਵੱਲੋਂ ਜਾਰੀ 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਸ਼ਹਿਰ ਭਰ ਦੀਆਂ ਸਿੱਖ ਸੰਸਥਾਵਾਂ ਨੇ ਆਪਣਾ ਪੂਰਾ ਸਮਰਥਨ ਦਿੱਤਾ ਹੈ। ਇਸ ਸਬੰਧੀ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫਰਸ ਕਰਨ ਉਪਰੰਤ ਦੇਰ ਸ਼ਾਮ ਮੀਟਿੰਗ ਗੁਰੂ ਤੇਗ ਬਹਾਦਰ ਨਗਰ ਵਿਖੇ ਸਥਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ, ਦੁਖ ਨਿਵਾਰਨ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਭਾਈ ਪਾਲ ਸਿੰਘ, ਸੁਖਜੀਤ ਸਿੰਘ ਡਰੌਲੀ, ਜਥੇਦਾਰ ਜਗਜੀਤ ਸਿੰਘ ਗਾਬਾ, ਇਕਬਾਲ ਸਿੰਘ ਢੀਂਡਸਾ, ਹਰਜਿੰਦਰ ਸਿੰਘ ਜਿੰਦਾ, ਬਲਜੀਤ ਸਿੰਘ ਆਹਲੂਵਾਲੀਆ, ਕੰਵਲਜੀਤ ਸਿੰਘ ਓਬਰਾਏ, ਤੇਜਿੰਦਰ ਸਿੰਘ ਪਰਦੇਸੀ, ਸੁਖਦੇਵ ਸਿੰਘ ਗਾਂਧੀ ਨੇ ਇਸ ਸੱਦੇ ਨੂੰ ਆਪਣਾ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਅਤੇ ਐਲਾਨ ਕੀਤਾ ਕਿ ਉਹ ਆਪਣੇ ਪਾਰਟੀ ਵਰਕਰਾਂ ਨਾਲ ਮਿਲ ਕੇ ਬੰਦ ’ਚ ਹਿੱਸਾ ਲੈਣਗੇ। ਵੱਖ-ਵੱਖ ਸਿੱਖ ਸੰਗਠਨਾਂ ਦੇ ਪ੍ਰਤੀਨਿਧੀਆਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੇ ਹੱਕਾਂ ਤੇ ਰਿਹਾਈ ਲਈ ਲੜ ਰਹੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਤੇ ਸੰਗਠਨਾਂ ਨੂੰ ਇੱਕਜੁੱਟ ਹੋਣ ਤੇ ਸਮੂਹਿਕ ਤੌਰ