ਸਿੱਖ ਜੱਥੇਬੰਦੀਆਂ ਆਰਥਿਕ ਤੌਰ ’ਤੇ ਕਮਜ਼ੋਰ ਸਿੱਖ ਬੱਚਿਆਂ ਦੀ ਬਾਂਹ ਫੜਨ : ਮੰਨਣ
ਸਿੱਖ ਜੱਥੇਬੰਦੀਆਂ ਆਰਥਿਕ ਤੌਰ ’ਤੇ ਕਮਜ਼ੋਰ ਸਿੱਖ ਭਾਈਚਾਰੇ ਦੇ ਬੱਚਿਆਂ ਦੀ ਬਾਂਹ ਫੜਨ - ਮੰਨਣ
Publish Date: Wed, 14 Jan 2026 07:00 PM (IST)
Updated Date: Wed, 14 Jan 2026 07:03 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸਮੂਹ ਸਿੰਘ ਸਭਾਵਾਂ, ਧਾਰਮਿਕ ਸਿੱਖ ਜੱਥੇਬੰਦੀਆਂ, ਧਾਰਮਿਕ ਪੰਥ ਹਿਤੈਸ਼ੀ ਤੇ ਸੇਵਾ ਸੁਸਾਇਟੀਆਂ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋੜਵੰਦ ਸਿੱਖ ਪਰਿਵਾਰਾਂ ਦੀ ਬਾਂਹ ਫੜਨੀ ਚਾਹੀਦੀ ਹੈ, ਕਿਉਂਕਿ ਕਈ ਪਰਿਵਾਰ ਅਜੋਕੇ ਸਮੇਂ ’ਚ ਆਪਣੇ ਬੱਚਿਆਂ ਨੂੰ ਉਚੇਰੀ ਵਿੱਦਿਆ ਤੇ ਸਿਹਤ ਸਹੂਲਤਾਂ ਆਰਥਿਕ ਤੌਰ ’ਤੇ ਕਮਜ਼ੋਰ ਹੋਣ ਕਾਰਨ ਨਹੀਂ ਦੇ ਸਕਦੇ। ਜਿਨ੍ਹਾਂ ਨੂੰ ਬੇਗਾਨਗੀ ਤੇ ਬੇਹਾਲੀ ਵਾਲਾ ਜੀਵਨ ਬਤੀਤ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ ਜਦਕਿ ਇਨ੍ਹਾਂ ਦੇ ਬੱਚੇ ਉੱਚ ਵਿੱਦਿਆ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਇਹ ਵਿਚਾਰ ਐੱਸਜੀਪੀਸੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਪ੍ਰਗਟਾਏ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਕਮਜ਼ੋਰ ਪਰਿਵਾਰ ਬੱਚੇ ਚਾਹੁੰਦੇ ਹੋਏ ਵੀ ਵਿਦਿਆ ਤੇ ਸਿਹਤ ਸਹੂਲਤਾਂ ਤੋਂ ਸੱਖਣੇ ਰੱਖਣ ਲਈ ਮਜਬੂਰ ਹੋ ਜਾਂਦੇ ਹਨ। ਸਾਨੂੰ ਸਮੂਹ ਪੰਥ ਦਰਦੀਆਂ ਨੂੰ ਇਨ੍ਹਾਂ ਲੋੜਵੰਦ ਸਿੱਖ ਪਰਿਵਾਰਾਂ ਦੀ ਬਾਂਹ ਫੜਨ ਲਈ ਮੌਜੂਦਾ ਸਮੇਂ ’ਚ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਉਹ ਆਰਥਿਕ ਤੌਰ ’ਤੇ ਮਜਬੂਤ ਹੋ ਸਕਣ। ਸਮੁੱਚੀਆਂ ਪੰਥ ਹਿਤੈਸ਼ੀ ਜੱਥੇਬੰਦੀਆਂ ਨੂੰ ਇਨ੍ਹਾਂ ਪਰਿਵਾਰਾਂ ਦੀ ਚੜ੍ਹਦੀ ਕਲਾ ਲਈ ਆਪਣੇ ਦਸਵੰਧ ਦੇਣ ਦੀ ਲੋੜ ਹੈ।