ਅਮਰਜੀਤ ਸਿੰਘ ਵੇਹਗਲ, ਜਲੰਧਰ

ਭਾਰਤੀ ਜਨਤਾ ਪਾਰਟੀ ਕਿਸਾਨਾਂ ਦੇ ਜ਼ਖ਼ਮਾਂ 'ਤੇ ਨਮਕ ਿਛੜਕਣ ਵਾਲਾ ਕੰਮ ਕਰ ਰਹੀ ਹੈ। ਸਿੱਖ ਤਾਲਮੇਲ ਦੇ ਆਗੂ ਤੇਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਪ੍ਰਮਿੰਦਰ ਸਿੰਘ, ਹਰਪ੍ਰਰੀਤ ਸਿੰਘ ਨੀਟੂ ਤੇ ਗੁਰਿੰਦਰ ਸਿੰਘ ਮਝੈਲ ਨੇ ਕਿਹਾ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਦੁਆਰਾ ਪੰਜਾਬ ਵਿਚ ਅੰਦੋਲਨ ਕਰ ਰਹੇ ਕਿਸਾਨ ਜਿਨ੍ਹਾਂ ਵਿਚ ਬਜ਼ੁਰਗ ਬੀਬੀਆਂ ਤੇ ਬੱਚੇ ਵੀ ਸ਼ਾਮਲ ਸੀ ਉਨ੍ਹਾਂ ਨੂੰ ਵਿਚੋਲੀਆ ਕਹਿਣਾ ਮੰਦਭਾਗਾ ਹੈ। ਸਿੱਖ ਤਾਲਮੇਲ ਕਮੇਟੀ ਨੇ ਜ਼ੋਰਦਾਰ ਸ਼ਬਦਾਂ ਵਿਚ ਇਸਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਸਿਰਫ਼ ਤੇ ਸਿਰਫ਼ ਇਕ ਨੁਕਾਤੀ ਪ੍ਰਰੋਗਰਾਮ ਹੈ ਕਿ ਕਿਸਾਨੀ ਨੂੰ ਖ਼ਤਮ ਕਰ ਕੇ ਵੱਡੇ ਵੱਡੇ ਅਮੀਰ ਘਰਾਣਿਆਂ ਨੂੰ ਕਿਸ ਤਰ੍ਹਾਂ ਫਾਇਦਾ ਪਹੁੰਚਾਇਆ ਜਾਵੇ। ਆਗੂਆਂ ਨੇ ਕਿਹਾ ਕਿ ਦਰਅਸਲ ਭਾਰਤੀ ਜਨਤਾ ਪਾਰਟੀ ਹੀ ਵਿਚੋਲਿਆਂ ਦੀ ਪਾਰਟੀ ਹੈ। ਇਸਨੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਦਲਿਤ ਯਾਤਰਾ ਦਾ ਅਡੰਬਰ ਰਚਿਆ। ਉਕਤ ਆਗੂਆਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਇਨ੍ਹਾਂ ਦੀਆਂ ਲੂੰਬੜ ਚਾਲਾਂ ਤੋਂ ਬਚਿਆ ਜਾਵੇ ਤੇ ਹਰ ਪੰਜਾਬੀ ਤਨ, ਮਨ ਤੇ ਧਨ ਨਾਲ ਕਿਸਾਨ ਅੰਦੋਲਨ ਵਿਚ ਹਿੱਸਾ ਪਾਵੇ। ਇਹ ਲੜਾਈ ਪੰਜਾਬ ਦੇ ਸਵੈਮਾਨ ਦੀ ਲੜਾਈ ਹੈ। ਉਕਤ ਆਗੂਆਂ ਨੇ ਕਿਹਾ ਕਿ ਸਿੱਖ ਤਾਲਮੇਲ ਕਮੇਟੀ ਕਿਸਾਨ ਜਥੇਬੰਦੀਆਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੰਦੀ ਰਹੇਗੀ।

ਇਸ ਮੌਕੇ ਬਲਦੇਵ ਸਿੰਘ, ਵਿੱਕੀ ਖ਼ਾਲਸਾ, ਨਰਿੰਦਰ ਸਿੰਘ, ਹਰਪ੍ਰਰੀਤ ਸਿੰਘ, ਰੋਬਿਨ, ਹਰਪ੍ਰਰੀਤ ਸਿੰਘ ਸੋਨੂੰ, ਹਰਪਾਲ ਸਿੰਘ ਪਾਲੀ, ਬਾਬਾ ਹਰਜੀਤ ਸਿੰਘ, ਜਤਿੰਦਰਪਾਲ ਸਿੰਘ ਮਝੈਲ, ਸੰਨੀ ਉਬਰਾਏ, ਅਰਵਿੰਦਰਪਾਲ ਸਿੰਘ ਬਬਲੂ, ਚਰਨਪ੍ਰਰੀਤ ਸਿੰਘ ਲਾਡਾ, ਸਰਬਜੀਤ ਸਿੰਘ ਖ਼ਾਲਸਾ, ਪ੍ਰਭਜੋਤ ਸਿੰਘ ਖ਼ਾਲਸਾ, ਜਤਿੰਦਰਪਾਲ ਸਿੰਘ ਕੋਹਲੀ, ਭੁਪਿੰਦਰ ਸਿੰਘ ਬੜਿੰਗ, ਲਖਬੀਰ ਸਿੰਘ ਲੱਕੀ, ਗੁਰਦੀਪ ਸਿੰਘ ਲੱਖੀ, ਮਨਮਿੰਦਰ ਸਿੰਘ ਭਾਟੀਆ ਆਦਿ ਹਾਜ਼ਰ ਸਨ।