
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੁਸ਼ਪਿੰਦਰ ਸਿੰਗਲਾ ਦਾ ਭਾਜਪਾ ਆਗੂਆਂ ਵੱਲੋਂ ਸਿਰੋਪਾਓ ਪਾ ਕੇ ਸਨਮਾਨ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਨਾਲ ਸਾਂਝੀ ਕੀਤੀ ਗਈ ‘ਮਨ ਕੀ ਬਾਤ’ ਪ੍ਰੋਗਰਾਮ ਭਾਜਪਾ ਆਗੂਆਂ ਤੇ ਵਰਕਰਾਂ ਵੱਲੋਂ ਫਿਲੌਰ ਦੇ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਜਲੰਧਰ ਦੇ ਆਗੂ ਸੁਖਵਿੰਦਰ ਸਿੰਘ ਲਾਡੀ ਦੇ ਗ੍ਰਹਿ ਨਿਵਾਸ ਵਿਖੇ ਵਿਨੋਦ ਰਹੇਜਾ, ਫਿਲੌਰ ਪ੍ਰਧਾਨ ਦੀ ਅਗਵਾਈ ਹੇਠ ਸੁਣਿਆ ਗਿਆ। ਇਸ ਮੌਕੇ ਆਗੂਆਂ ਨੇ ਪ੍ਰਧਾਨ ਮੰਤਰੀ ਵੱਲੋਂ ਦੇਸ਼ ਹਿੱਤ ’ਚ ਕੀਤੇ ਜਾ ਰਹੇ ਕਾਰਜਾਂ ਤੇ ਵੱਖ-ਵੱਖ ਮੁੱਦਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਲੰਧਰ ਸਹਿ-ਇੰਚਾਰਜ ਪੁਸ਼ਪਿੰਦਰ ਸਿੰਗਲਾ ਨੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਮੰਡਲ ਪ੍ਰਧਾਨਾਂ ਨੂੰ ਪਿੰਡ-ਪਿੰਡ ਮੀਟਿੰਗਾਂ ਕਰਕੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਤੇ ਸਰਕਾਰ ਦੀਆਂ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਰਕਰਾਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਪੁਸ਼ਪਿੰਦਰ ਸਿੰਗਲਾ, ਸਹਿ-ਇੰਚਾਰਜ ਜ਼ਿਲ੍ਹਾ ਜਲੰਧਰ ਭਾਜਪਾ ਤੇ ਹੋਰ ਪਾਰਟੀ ਆਗੂਆਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਤਰਸੇਮ ਰੁਪਾਣਾ ਪ੍ਰਧਾਨ ਵਿਮੁਕਤ ਜਾਤੀਆਂ ਪੰਜਾਬ, ਕੁਲਵਿੰਦਰ ਸਿੰਘ, ਅਨਮੋਲ ਗਰਗ, ਗੋਲਡੀ ਨਾਹਰ ਕਾਰਜਕਾਰੀ ਮੈਂਬਰ ਸਮੇਤ ਪਾਰਟੀ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।