- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਨਪਾਲਕੇ ਸਕੂਲ ਦੀ ਸਿਮਰਨ ਨੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ’ਚ ਜਿੱਤੇ ਦੋ ਗੋਲਡ ਤੇ ਇਕ ਸਿਲਵਰ ਮੈਡਲ

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਿਨਪਾਲਕੇ, ਜ਼ਿਲ੍ਹਾ ਜਲੰਧਰ ਦੀ 11ਵੀਂ ਜਮਾਤ ਦੀ ਵਿਦਿਆਰਥਣ ਸਿਮਰਨ ਨੇ ਜ਼ਿਲ੍ਹਾ ਪੱਧਰੀ ਸਕੂਲ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਗੋਲਡ ਮੈਡਲ ਤੇ ਇਕ ਸਿਲਵਰ ਮੈਡਲ ਜਿੱਤਿਆ ਹੈ। ਸਿਮਰਨ ਨੇ ਹਾਈ ਜੰਪ ਤੇ 4×400 ਮੀਟਰ ਰਿਲੇਅ ਦੌੜ ’ਚ ਗੋਲਡ ਮੈਡਲ ਹਾਸਲ ਕੀਤੇ, ਜਦਕਿ ਟ੍ਰਿਪਲ ਜੰਪ ਮੁਕਾਬਲੇ ’ਚ ਸਿਲਵਰ ਮੈਡਲ ਜਿੱਤਿਆ। ਉਸ ਦੇ ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਸੁਰਿੰਦਰ ਕੁਮਾਰ ਰਾਣਾ ਤੇ ਸਮੂਹ ਸਟਾਫ਼ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਵਿਦਿਆਰਥਣ ਸਿਮਰਨ ਤੇ ਲੈਕਚਰਾਰ ਬ੍ਰਿਜ ਲਾਲ ਨੂੰ ਵਧਾਈ ਦਿੱਤੀ ਗਈ। ਪ੍ਰਿੰਸੀਪਲ ਤੇ ਸਟਾਫ਼ ਨੇ ਸਿਮਰਨ ਨੂੰ ਮੈਡਲਾਂ ਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਵੀ ਕੀਤਾ। ਇਸ ਮੌਕੇ ਪ੍ਰਮਿੰਦਰਜੀਤ ਕੌਰ, ਬ੍ਰਿਜ ਲਾਲ, ਪੂਨਮ ਦੱਤਾ, ਲਵਲੀਨ, ਨਲਿਨੀ ਸਿੱਕਾ, ਰੂਪ ਰਾਣੀ, ਕਮਲਜੀਤ ਕੌਰ, ਅੰਮ੍ਰਿਤਾ ਰਾਣੀ, ਗਗਨਦੀਪ ਕੌਰ, ਧੀਰਜ ਕਲਸੀ, ਰਾਜਿੰਦਰ ਸਿੰਘ, ਜਗਦੀਪ ਸਿੰਘ, ਸੁਖਵਿੰਦਰ ਸਿੰਘ, ਦਮਨਪ੍ਰੀਤ ਕੌਰ, ਨਿਰਮਲ ਕੌਰ, ਰਾਜਵੰਤ ਕੌਰ, ਸੁਖਵਿੰਦਰ ਕੌਰ, ਗੀਤਾ ਦੇਵੀ, ਸੁਮਨ ਬਾਲਾ, ਹਰਨੀਤ ਸਿੰਘ ਦਿਓਲ ਤੇ ਰੁਪਿੰਦਰ ਸਿੰਘ ਹਾਜ਼ਰ ਸਨ।