- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਕਸੂਦਾਂ ਦੀਆਂ ਸਿੰਘ ਸਭਾਵਾਂ ਵੱਧ ਤੋਂ ਵੱਧ ਸੰਗਤਾਂ ਨੂੰ ਨਾਲ ਲੈ ਕੇ ਕਰਨਗੀਆਂ ਨਗਰ ਕੀਰਤਨ ’ਚ ਸ਼ਮੂਲੀਅਤ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ 21 ਨਵੰਬਰ ਨੂੰ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵੱਲੋਂ ਪੁਰਾਤਨ ਰੂਟ ਤੋਂ ਜਲੰਧਰ ਸ਼ਹਿਰ ’ਚ ਸਜਾਏ ਜਾਣ ਵਾਲੇ ਮੁੱਖ ਨਗਰ ਕੀਰਤਨ ਸਬੰਧੀ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਕ਼ਸੂਦਾਂ ਵਿਖ਼ੇ ਪ੍ਰਬੰਧਕ ਕਮੇਟੀਆਂ ਦੇ ਚਰਨ ਸਿੰਘ ਮਕਸੂਦਾਂ, ਲਖਵਿੰਦਰ ਸਿੰਘ ਵਿਵੇਕ ਵਿਹਾਰ, ਸਤਨਾਮ ਸਿੰਘ ਕਾਲਾ ਮਹਿਲ, ਇਕਬਾਲ ਸਿੰਘ ਮਾਸਟਰ ਕਲੋਨੀ, ਕਸ਼ਮੀਰ ਸਿੰਘ ਗੋਲਡਨ ਐਵਿਨਿਊ, ਅਜੀਤ ਸਿੰਘ ਆਨੰਦ ਨਗਰ, ਪ੍ਰਿਤਪਾਲ ਸਿੰਘ ਗੁਰੂ ਅਮਰਦਾਸ ਨਗਰ, ਹਰਪਾਲ ਸਿੰਘ ਗੁਰੂ ਅਮਰਦਾਸ ਨਗਰ, ਇਕਬਾਲ ਸਿੰਘ ਸੂਰਤ ਨਗਰ, ਅਮਰਜੀਤ ਸਿੰਘ, ਸਵਰਨ ਸਿੰਘ ਆਦਿ ਨਾਲ ਮੁੱਖ ਨਗਰ ਕੀਰਤਨ ਦੇ ਪ੍ਰਬੰਧਕਾਂ ਦੀ ਮੀਟਿੰਗ ਹੋਈ। ਜਿਸ ’ਚ ਗੁਰਮਤਾ ਕਰਕੇ ਗੁਰਦਵਾਰਾ ਕਮੇਟੀਆਂ ਦੇ ਨੁਮਾਇੰਦਿਆ ਨੇ ਵੱਧ ਤੋਂ ਵੱਧ ਸੰਗਤਾਂ ਲੈ ਕੇ ਨਗਰ ਕੀਰਤਨ ’ਚ ਸ਼ਮੂਲੀਅਤ ਕਰਨ ਦੀ ਪ੍ਰਵਾਨਗੀ ਦਿੱਤੀ।
ਨਗਰ ਕੀਰਤਨ ਪ੍ਰਬੰਧਕਾਂ ਨੇ ਸੰਗਤਾਂ ਨੂੰ ਪਰਿਵਾਰਾਂ ਸਹਿਤ ਹੁਮ ਹੁਮਾ ਕੇ ਪੁੱਜਣ ਤੇ ਗੁਰੂ ਜੱਸ ਸਰਵਣ ਕਰਦਿਆਂ ਪਾਲਕੀ ਸਾਹਿਬ ਨਾਲ ਪੈਦਲ ਚੱਲਣ ਤੇ ਨਗਰ ਕੀਰਤਨ ਦਾ ਸੁਨੇਹਾ ਘਰ ਘਰ ਪਹੁੰਚਾਉਣ ਦੀ ਨਿਮਰਤਾ ਸਹਿਤ ਬੇਨਤੀ ਕੀਤੀ। ਇਸ ਮੌਕੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਪ੍ਰਮਿੰਦਰ ਸਿੰਘ ਦਸਮੇਸ਼ ਨਗਰ, ਪ੍ਰਬੰਧਕ ਕਮੇਟੀ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਦਵਿੰਦਰ ਸਿੰਘ ਰਿਆਤ, ਬਿੱਟੂ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ, ਸੁਰਿੰਦਰ ਸਿੰਘ ਵਿਰਦੀ, ਤੇਜਵੀਰ ਸਿੰਘ ਬਾਂਸਲ, ਦਿਲਬਾਗ ਸਿੰਘ, ਗੁਰਜੀਤ ਸਿੰਘ ਟੱਕਰ, ਬਾਵਾ ਗਾਬਾ, ਜਸਕੀਰਤ ਸਿੰਘ ਜੱਸੀ, ਹਰਮਨਜੋਤ ਸਿੰਘ, ਗੁਰਨੀਤ ਸਿੰਘ ਅਤੇ ਅਨਮੋਲਪ੍ਰੀਤ ਸਿੰਘ ਆਦਿ ਸ਼ਾਮਲ ਸਨ।