ਸ਼ਰਾਬ ਪੀਣ ਤੋਂ ਰੋਕਣਾ ਪਰਿਵਾਰ ਨੂੰ ਪਿਆ ਮਹਿੰਗਾ
ਘਰ ਦੇ ਬਾਹਰ ਬੈਠ ਕੇ ਸ਼ਰਾਬ ਤੋਂ ਰੋਕਣਾ ਪਰਿਵਾਰ ਨੂੰ ਪਿਆ ਮਹਿੰਗਾ
Publish Date: Wed, 25 Feb 2026 07:28 PM (IST)
Updated Date: Wed, 25 Feb 2026 07:31 PM (IST)

-ਨਸ਼ੇ ਦੀ ਹਾਲਤ ’ਚ ਵਿਅਕਤੀਆਂ ਨੇ ਪਰਿਵਾਰ ਤਾਂ ਕੀਤਾ ਹਮਲਾ ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਵੇਰਕਾ ਮਿਲਕ ਪਲਾਂਟ ਨਜ਼ਦੀਕ ਥਾਣਾ ਇਕ ਅਧੀਨ ਆਉਂਦੀ ਅਮਰਦਾਸ ਕਾਲੋਨੀ ’ਚ ਇਕ ਪਰਿਵਾਰ ਵੱਲੋਂ ਘਰ ਦੇ ਬਾਹਰ ਬੈਠੇ ਨੌਜਵਾਨਾਂ ਨੂੰ ਸ਼ਰਾਬ ਪੀਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਨੌਜਵਾਨਾਂ ਨੇ ਇਕ ਪਰਿਵਾਰ ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਨੌਜਵਾਨਾਂ ਨੇ ਘਰ ਤੇ ਇੱਟਾਂ, ਪੱਥਰਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ’ਚ ਤਿੰਨ ਲੋਕ ਜ਼ਖਮੀ ਹੋ ਗਏ। ਸਾਰੀ ਘਟਨਾ ਹਮਲਾ ਸੀਸੀਟੀਵੀ ਕੈਮਰਿਆਂ ’ਚ ਕੈਦ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਘਰ ਤੇ ਹਮਲੇ ਬਾਰੇ ਪੁਲਿਸ ਸਹਾਇਤਾ ਕੇਂਦਰ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ਤੇ ਪੀਸੀਆਰ ਟੀਮ ਮੌਕੇ ਤੇ ਪਹੁੰਚੀ ਪਰ ਨੌਜਵਾਨਾਂ ਨੇ ਪੁਲਿਸ ਦੇ ਸਾਹਮਣੇ ਵੀ ਘਰ ਤੇ ਹਮਲਾ ਕਰ ਦਿੱਤਾ ਤੇ ਭੱਜ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਇਲਾਜ ਲਈ ਹਸਪਤਾਲ ਪਹੁੰਚੇ ਰਾਘਵ ਧੀਰ ਨੇ ਦੱਸਿਆ ਕਿ ਕੁਝ ਨੌਜਵਾਨ ਉਨ੍ਹਾਂ ਦੇ ਘਰ ਦੇ ਬਾਹਰ ਬੈਠੇ ਸ਼ਰਾਬ ਪੀ ਰਹੇ ਸਨ। ਜਦੋਂ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਚਲੇ ਜਾਣ ਤੇ ਸ਼ਰਾਬ ਪੀਣ ਤੋਂ ਰੋਕਿਆ ਤਾਂ ਉਨ੍ਹਾਂ ਨੇ ਪਿਤਾ ਦਾ ਗਲਾ ਫੜ ਲਿਆ ਤੇ ਬਦਸਲੂਕੀ ਕੀਤੀ। ਉਨ੍ਹਾਂ ਨੇ ਕੁੱਟਮਾਰ ਸ਼ੁਰੂ ਕਰ ਦਿੱਤੀ। ਪੀੜਤਾਂ ਦਾ ਕਹਿਣਾ ਹੈ ਕਿ ਨੌਜਵਾਨ ਨਸ਼ੇ ’ਚ ਸਨ, ਜਿਸ ਕਾਰਨ ਝਗੜਾ ਵਧ ਗਿਆ। ਬਾਅਦ ’ਚ ਉਹ ਨੌਜਵਾਨ ਉਨ੍ਹਾਂ ਦੇ ਘਰ ਪਹੁੰਚ ਗਏ ਤੇ ਪਰਿਵਾਰ ਤੇ ਹਮਲਾ ਕਰ ਦਿੱਤਾ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਪੀਸੀਆਰ ਟੀਮ ਘਟਨਾ ਸਥਾਨ ਤੇ ਮੌਜੂਦ ਸੀ ਪਰ ਹਮਲਾਵਰਾਂ ਨੂੰ ਪੁਲਿਸ ਦਾ ਕੋਈ ਡਰ ਨਹੀਂ ਸੀ। ਉਨ੍ਹਾਂ ਨੇ ਪੁਲਿਸ ਦੇ ਸਾਹਮਣੇ ਪਰਿਵਾਰ ਤੇ ਇੱਟਾਂ ਨਾਲ ਹਮਲਾ ਕਰ ਦਿੱਤਾ। ਥਾਣਾ-1 ਦੇ ਥਾਣੇਦਾਰ ਸ਼ਾਮ ਜੀ ਲਾਲ ਨੇ ਦੱਸਿਆ ਕਿ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।