ਹੈਰੋਇਨ ਸਮੇਤ ਤਸਕਰ ਕਾਬੂ
100 ਗ੍ਰਾਮ ਹੈਰੋਇਨ ਸਮੇਤ ਤਸਕਰ ਕਾਬੂ
Publish Date: Sun, 18 Jan 2026 06:51 PM (IST)
Updated Date: Mon, 19 Jan 2026 04:15 AM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਨਸ਼ਾ ਤਸਕਰ ਨੂੰ ਕਾਬੂ ਕਰ ਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜੈ ਇੰਦਰ ਸਿੰਘ ਨੇ ਦੱਸਿਆ ਕਿ ਏਐੱਸਆਈ ਸੰਜੀਵ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਕਪੂਰਥਲਾ ਰੋਡ ’ਤੇ ਸਥਿਤ ਲੈਦਰ ਕੰਪਲੈਕਸ ਕੋਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੈਦਲ ਆ ਰਹੇ ਇਕ ਨੌਜਵਾਨ ਨੇ ਜਦ ਪੁਲਿਸ ਨਾਕਾ ਦੇਖਿਆ ਤਾਂ ਯਕਦਮ ਘਬਰਾ ਗਿਆ ਤੇ ਤੇਜ਼ ਤੇਜ਼ ਕਦਮਾਂ ਨਾਲ ਪਿੱਛੇ ਦੀ ਮੁੜ ਪਿਆ। ਸ਼ੱਕ ਪੈਣ ’ਤੇ ਏਐੱਸਆਈ ਨੇ ਉਸ ਨੂੰ ਰੋਕ ਕੇ ਜਦ ਉਸਦਾ ਨਾਂ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਕਰਨਦੀਪ ਸਿੰਘ ਉਰਫ ਕੰਨੂ ਵਾਸੀ ਅਰਜੁਨ ਨਗਰ ਦੱਸਿਆ। ਜਦ ਉਸ ਕੋਲੋਂ ਪਿੱਛੇ ਮੁੜਨ ਦਾ ਕਾਰਨ ਪੁੱਛਿਆ ਗਿਆ ਤਾਂ ਉਹ ਕੋਈ ਢੁਕਵਾਂ ਜਵਾਬ ਨਹੀਂ ਦੇ ਸਕਿਆ। ਸ਼ੱਕ ਦੇ ਆਧਾਰ ’ਤੇ ਪੁਲਿਸ ਪਾਰਟੀ ਨੇ ਜਦ ਉਸਦੀ ਤਲਾਸ਼ੀ ਲਈ ਤਾਂ ਉਸ ਦੀ ਜੇਬ ’ਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ’ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰ ਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।