22 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ
22 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਤਸਕਰ ਕਾਬੂ
Publish Date: Tue, 13 Jan 2026 06:30 PM (IST)
Updated Date: Tue, 13 Jan 2026 06:33 PM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਬੈਂਕ ਕਾਲੋਨੀ ’ਚ ਛਾਪੇਮਾਰੀ ਕਰਕੇ ਇਕ ਨਾਜਾਇਜ਼ ਸ਼ਰਾਬ ਵੇਚਣ ਵਾਲੇ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 22 ਪੇਟੀਆਂ ਨਾਜਾਇਜ ਸ਼ਰਾਬ ਦੀਆਂ ਬਰਾਮਦ ਕੀਤੀਆ ਹਨ। ਥਾਣਾ ਮੁਖੀ ਇੰਸਪੈਕਟਰ ਮੋਹਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਬੈਂਕ ਕਾਲੋਨੀ ਵਿੱਚ ਇੱਕ ਵਿਅਕਤੀ ਨਾਜਾਇਜ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ ਅਤੇ ਉਸ ਨੇ ਆਪਣੇ ਘਰ ਵਿੱਚ ਨਾਜਾਇਜ਼ ਸ਼ਰਾਬ ਰੱਖੀ ਹੋਈ ਹੈ ਜੋ ਆਪਣੇ ਗਾਹਕਾਂ ਨੂੰ ਵੇਚਦਾ ਹੈ। ਇਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਏਐੱਸਆਈ ਜਰਮਨਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਦੱਸੀ ਹੋਈ ਥਾਂ ’ਤੇ ਛਾਪਾਮਾਰੀ ਕੀਤੀ। ਪੁਲਿਸ ਨੇ ਮੌਕੇ ਤੋਂ ਸ਼ਰਾਬ ਤਸਕਰ ਅਭਿਸ਼ੇਕ ਵਾਸੀ ਚੰਨਨ ਨਗਰ ਨੂੰ ਕਾਬੂ ਕਰਕੇ ਉਸ ਕੋਲੋਂ 22 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ। ਇੰਸਪੈਕਟਰ ਮੋਹਨ ਸਿੰਘ ਨੇ ਦੱਸਿਆ ਕਿ ਫੜੇ ਗਏ ਤਸਕਰ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।